28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਦੀ ਕੌਰ ਕਮੇਟੀ ਦੀ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 31-05-2026
ਨਡਾਲਾ, 30 ਮਈ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ•ਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ਿਲ੍ਹਾ ਆਗੂ ਬਲਦੇਵ ਸਿੰਘ ਦੀ ਅਗਵਾਈ ਹੇਠ ਜ਼ੋਨ ਨਡਾਲਾ ਕੋਰ ਕਮੇਟੀ ਦੀ ਪਿੰਡ ਇਬਰਾਹੀਮਵਾਲ ਵਿਖੇ ਮੀਟਿੰਗ ਹੋਈ ਇਸ ਮੌਕੇ ਜ਼ਿਲ•ਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਲਗਾਤਾਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧੇ ਕੀਤੇ ਜਾ ਰਹੇ ਹਨ, ਉਸ ਨਾਲ ਆਮ ਜਨਤਾ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ•ਾਂ ਕਿਹਾ ਕਿ ਸਰਕਾਰਾਂ ਵਲੋਂ ਲਗਾਤਾਰ ਆਮ ਜਨਤਾ ਨੂੰ ਮਹਿੰਗਾਈ ਦੀ ਮਾਰ ਹੇਠ ਦਬਾਇਆ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਜ਼ੋਨ ਨਡਾਲਾ ਦੀਆਂ ਇਕਾਈਆਂ ਨਾਲ਼ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਨਵੇਂ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰ ਕੇ ਸਰਕਾਰਾਂ ਦੀਆਂ ਮਾਰੂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਮੌਕੇ ਤੇ ਜ਼ੋਨ ਪ੍ਰਧਾਨ ਬਲਾਕਾ ਸਿੰਘ, ਜ਼ੋਨ ਸਕੱਤਰ ਜਸਵੰਤ ਸਿੰਘ, ਜ਼ਿਲ•ਾ ਆਗੂ ਗੁਰਵਿੰਦਰ ਸਿੰਘ, ਜ਼ਿਲ•ਾ ਆਗੂ ਗੱਗੀ ਹਮੀਰਾ, ਜ਼ੋਨ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ, ਜ਼ੋਨ ਆਗੂ ਕਮਲਜੀਤ ਸਿੰਘ, ਜ਼ੋਨ ਆਗੂ ਰਣਜੀਤ ਸਿੰਘ, ਜ਼ੋਨ ਆਗੂ ਸੁਖਵਿੰਦਰ ਸਿੰਘ, ਜ਼ੋਨ ਆਗੂ ਗੁਰਮੇਲ ਸਿੰਘ, ਜ਼ੋਨ ਪ੍ਰੈੱਸ ਸਕੱਤਰ ਅਰਵਿੰਦਰ ਸਿੰਘ ਘੁੰਮਣ ਸਮੇਤ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇੱਕ ਵਿਅਕਤੀ ਦੇਸੀ ਪਿਸਟਲ, ਦੋ ਜ਼ਿੰਦਾ ਰੌਂਦ ਤੇ ਬਿਨਾਂ ਨੰਬਰੀ ਸਕੂਟਰੀ ਸਮੇਤ ਇਕ ਗਿ੍ਫ਼ਤਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਸਕੂਲ 'ਚ ਮਾਪੇ-ਅਧਿਆਪਕ ਮਿਲਣੀ <br/>
Ad Position 24