28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਡੀਜ਼ਲ ਤੇਲ ਦੀਆਂ ਕੀਮਤਾਂ ਵਿਚ ਵਾਧੇ 'ਤੇ ਰੋਕ ਨਾ ਲੱਗੀ ਤਾਂ ਸੜਕਾਂ 'ਤੇ ਉਤਰਾਂਗੇ- ਜਗਜੀਤ ਸਿੰਘ ਡੱਲੇਵਾਲ <br/>

Ad Position 21
No active advertisement
ਅਜੀਤ ਡੈਸਕ 31-05-2026

ਭੁਲੱਥ, 30 ਮਈ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਜ਼ਿਲ•ਾ ਪ੍ਰਧਾਨ ਸਰਬਜੀਤ ਸਿੰਘ ਪੰਡੋਰੀ ਦੇ ਦਫ਼ਤਰ ਵਿਖੇ ਪਹੁੰਚੇ ਅਤੇ ਉਨ•ਾਂ ਨੇ ਉੱਥੇ ਕਿਸਾਨ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਸਰਕਾਰਾਂ ਵੱਲੋਂ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ | ਉਨ•ਾਂ ਕਿਹਾ ਕਿ ਡੀਜ਼ਲ ਦੀ ਵੱਧ ਰਹੀ ਕੀਮਤ ਕਿਸਾਨਾਂ ਦਾ ਲੱਕ ਤੋੜ ਦੇਵੇਗੀ | ਇਸ ਦੇ ਨਾਲ ਹੀ ਉਨ•ਾਂ ਨੇ ਵਿਦੇਸ਼ਾਂ ਵਿਚ ਰਹਿੰਦੇ ਐਨ. ਆਰ.ਆਈ. ਵੀਰਾਂ ਭੈਣਾਂ ਨੂੰ ਪੰਜਾਬ ਆ ਕੇ ਆਧਾਰ ਕਾਰਡ ਤੇ ਵੋਟ ਬਣਾਉਣ ਦੀ ਅਪੀਲ ਕੀਤੀ ਉਨ•ਾਂ ਕਿਹਾ ਕਿ ਅਗਰ ਵੋਟ ਨਾ ਬਣੀ ਤਾਂ ਆਉਣ ਵਾਲੇ ਸਮੇਂ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ•ਾਂ ਨੌਜਵਾਨਾਂ ਨੂੰ ਕਿਸਾਨ ਜਥੇਬੰਦੀਆਂ ਵਿਚ ਵੱਧ ਚੜ ਕੇ ਸ਼ਾਮਿਲ ਹੋਣ ਲਈ ਅਪੀਲ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਹੋਣ ਲਈ ਵੀ ਕਿਹਾ ਤਾਂ ਜੋ ਕਿਸਾਨ ਯੂਨੀਅਨ ਵਿਚ ਸ਼ਾਮਿਲ ਹੋ ਕੇ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰ ਸਕੀਏ ਤੇ ਆਪਣੇ ਹੱਕ ਹਾਸਲ ਕਰ ਸਕੀਏ | ਉਨ•ਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਨਵੀਂ ਬਣੀ ਜ਼ਿਲ•ਾ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਪੰਡੋਰੀ ਅਤੇ ਸਮੁੱਚੀ ਯੂਨੀਅਨ ਹਲਕਾ ਭੁਲੱਥ ਵੱਲੋਂ ਬਣਾਈਆਂ ਜਾ ਰਹੀਆਂ ਵੱਡੇ ਪੱਧਰ ਤੇ ਇਕਾਈਆਂ, ਇਕਾਈਆਂ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਵੰਡੇ ਜਾਂਦੇ ਰੁੱਖਾਂ ਅਤੇ ਹਰਿਆਵਲ ਲਹਿਰ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਪੂਰੀ ਯੂਨੀਅਨ ਦਾ ਧੰਨਵਾਦ ਕੀਤਾ ਅਤੇ ਹਲਕਾ ਭੁਲੱਥ ਅਤੇ ਜ਼ਿਲ•ਾ ਕਪੂਰਥਲਾ ਦੇ ਕਿਸਾਨ ਵੀਰਾਂ ਅਤੇ ਨੌਜਵਾਨ ਪੀੜੀ ਨੂੰ ਕਿਸਾਨ ਯੂਨੀਅਨ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ ਤੇ ਸਰਬਜੀਤ ਸਿੰਘ ਜ਼ਿਲ•ਾ ਪ੍ਰਧਾਨ, ਸੁਖਜਿੰਦਰ ਸਿੰਘ ਪੰਡੋਰੀ ਸੀਨੀਅਰ ਮੀਤ ਪ੍ਰਧਾਨ, ਗੁਰਸੇਵਕ ਸਿੰਘ ਮੀਤ ਪ੍ਰਧਾਨ, ਅਮਨਦੀਪ ਸਿੰਘ ਬਾਜਵਾ, ਚੰਗਾ ਸਿੰਘ ਨੰਬਰਦਾਰ, ਗੁਰਭੇਜ ਸਿੰਘ, ਲਵ ਸਿੱਧੂ, ਸੋਨੀ ਜ਼ੋਰਾਵਰ, ਠੇਕੇਦਾਰ ਸੁਖਵਿੰਦਰ ਸਿੰਘ ਸ਼ੇਰ ਸਿੰਘ ਵਾਲਾ, ਬਲਕਾਰ ਸਿੰਘ ਜ਼ਿਲ•ਾ ਪ੍ਰਧਾਨ ਨਵਾਂ ਸ਼ਹਿਰ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ |



Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਨੇ 'ਦ ਪੰਜਾਬ ਪਬਲਿਕ ਸਕੂਲ, ਨਾਭਾ' ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਇੱਕ ਵਿਅਕਤੀ ਦੇਸੀ ਪਿਸਟਲ, ਦੋ ਜ਼ਿੰਦਾ ਰੌਂਦ ਤੇ ਬਿਨਾਂ ਨੰਬਰੀ ਸਕੂਟਰੀ ਸਮੇਤ ਇਕ ਗਿ੍ਫ਼ਤਾਰ <br/>
Ad Position 24