16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬਾਬਾ ਬਕਾਲਾ ਸਾਹਿਬ ਵਿਖੇ ਆਯੋਜਿਤ 'ਵਿਸ਼ਾਲ ਪੰਥਕ ਕਾਨਫ਼ਰੰਸ 'ਚ ਸ਼ਾਮਲ ਹੋਣ ਲਈ ਸੁਲਤਾਨਪੁਰ ਲੋਧੀ ਤੋਂ ਜਥਾ ਰਵਾਨਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਸੁਲਤਾਨਪੁਰ ਲੋਧੀ, 31 ਮਈ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਰਪ੍ਰਸਤੀ ਹੇਠ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਦੇ ਸੰਬੰਧ ਵਿਚ ਅੱਜ ਪਵਿੱਤਰ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਗਈ 'ਵਿਸ਼ਾਲ ਪੰਥਕ ਕਾਨਫ਼ਰੰਸ' ਵਿਚ ਹਾਜ਼ਰੀ ਲਗਵਾਉਣ ਲਈ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸਿੱਖ ਸੰਗਤਾਂ ਦਾ ਵੱਡਾ ਜਥਾ 10 ਬੱਸਾਂ ਰਾਹੀਂ ਜਥੇਦਾਰ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇੰਜ. ਸਵਰਨ ਸਿੰਘ ਮੈਂਬਰ ਪੀ.ਏ.ਸੀ. ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠਾਂ ਰਵਾਨਾ ਹੋਇਆ | ਇਸ ਮੌਕੇ ਤੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਨੇ ਅਰਦਾਸ ਕਰਕੇ ਸੰਗਤਾਂ ਦੇ ਜਥੇ ਨੂੰ ਬਾਬਾ ਬਕਾਲਾ ਸਾਹਿਬ ਲਈ ਰਵਾਨਾ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਤੋਂ ਵੀ ਸੰਗਤਾਂ ਦਾ ਜਥਾ ਬਾਬਾ ਬਕਾਲਾ ਸਾਹਿਬ ਨਹੀਂ ਰਵਾਨਾ ਹੋਇਆ ਹੈ | ਇਸ ਮੌਕੇ ਉਨ੍ਹਾਂ ਨਾਲ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ ਆਹਲੀ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਗਿਆਨੀ ਕਰਨਜੀਤ ਸਿੰਘ ਆਹਲੀ ਹਜ਼ੂਰੀ ਕਥਾ ਵਾਚਕ ਬੇਰ ਸਾਹਿਬ, ਗਿਆਨੀ ਅਵਤਾਰ ਸਿੰਘ ਨੱਲ ਹੈੱਡ ਗ੍ਰੰਥੀ, ਜਸਵਿੰਦਰ ਸਿੰਘ ਥਿੰਦ ਰਿਕਾਰਡ ਕੀਪਰ, ਸੁਖਵਿੰਦਰ ਸਿੰਘ ਥਿੰਦ ਖ਼ਜ਼ਾਨਚੀ, ਭਾਈ ਸਰਬਜੀਤ ਸਿੰਘ ਬੱਬੂ ਪ੍ਰਧਾਨ ਮਾਤਾ ਤਿ੍ਪਤਾ ਜੀ ਪ੍ਰਭਾਤ ਫੇਰੀ ਜਥਾ ਸੁਲਤਾਨਪੁਰ, ਸੁਖਜਿੰਦਰ ਸਿੰਘ ਭਗਤਪੁਰ ਮੀਡੀਆ ਇੰਚਾਰਜ ਸ਼੍ਰੋਮਣੀ ਕਮੇਟੀ, ਦਿਲਬਾਗ ਸਿੰਘ ਇੰਚਾਰਜ ਸ੍ਰੀ ਅਖੰਡ ਪਾਠ ਸਾਹਿਬ ਵਿਭਾਗ, ਦਲਜੀਤ ਸਿੰਘ ਮੋਮੀ ਕਲਰਕ, ਬੀਬੀ ਬਲਜੀਤ ਕੌਰ ਕਮਾਲਪੁਰ, ਧਰਮ ਰਾਜ ਸਿੰਘ ਤੇ ਵੱਡੀ ਗਿਣਤੀ ਇਲਾਕੇ ਦੀਆਂ ਸਿੱਖ ਬੀਬੀਆਂ ਤੇ ਹੋਰ ਸੰਗਤ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਹੀਰਾ ਦਾਸ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਨਵੇਂ ਸੈਸ਼ਨ ਦੀ ਆਰੰਭਤਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਮੀਟਿੰਗ
Ad Position 24