ਸੰਤ ਹੀਰਾ ਦਾਸ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਨਵੇਂ ਸੈਸ਼ਨ ਦੀ ਆਰੰਭਤਾ
ਅਜੀਤ ਡੈਸਕ
01-06-2026
ਕਾਲਾ ਸੰਘਿਆਂ, 31 ਮਈ (ਬਲਜੀਤ ਸਿੰਘ ਸੰਘਾ)-ਸਥਾਨਕ ਸੰਤ ਹੀਰਾ ਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਨੂੰ ਮੱਦੇਨਜ਼ਰ ਰੱਖਦੇ ਹੋਏ ਬੱਚਿਆਂ ਦੀ ਤੰਦਰੁਸਤੀ ਅਤੇ ਚੰਗੇਰੇ ਭਵਿੱਖ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਆਰੰਭਤਾ ਸਕੂਲ ਸਟਾਫ਼ ਅਤੇ ਸਕੂਲੀ ਬੱਚਿਆਂ ਦੁਆਰਾ ਬੜੇ ਹੀ ਅਦਬ ਸਤਿਕਾਰ ਨਾਲ ਕੀਤੀ ਗਈ | ਭੋਗ ਪੈਣ ਉਪਰੰਤ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਤੇ ਰਸਭਿੰਨਾ ਕੀਰਤਨ ਕਰਕੇ ਹਾਜ਼ਰੀ ਲਗਵਾਈ | ਉਪਰੰਤ ਚੜ੍ਹਦੀਕਲਾ ਦੀ ਅਰਦਾਸ ਹੋਈ | ਹਾਜ਼ਰੀਨ ਮੈਂਬਰਾਂ ਵਿਚੋਂ ਸੰਸਥਾ ਦੇ ਡਾਇਰੈਕਟਰ ਡਾ. ਰਾਮ ਮੂਰਤੀ ਨੇ ਬੱਚਿਆਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨੂੰ ਗ੍ਰਹਿਣ ਕਰਕੇ ਆਪਣੇ ਆਚਰਣ ਨੂੰ ਉੱਚਾ ਸੁੱਚਾ ਰੱਖਣ ਲਈ ਪ੍ਰੇਰਿਆ | ਗੁਰੂ ਕੇ ਲੰਗਰ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਆਏ ਬੱਚਿਆਂ ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੇ ਬਹੁਤ ਹੀ ਅਦਬ ਸਤਿਕਾਰ ਨਾਲ ਲੰਗਰ ਛਕਿਆ | ਇਸ ਸਮੁੱਚੇ ਪ੍ਰੋਗਰਾਮ ਨੂੰ ਪਿੰ੍ਰਸੀਪਲ ਕਰੁਣਾ ਕਟੌਚ ਨੇ ਆਏ ਕਮੇਟੀ ਮੈਂਬਰਾਨ, ਮਾਪਿਆਂ ਤੇ ਬੱਚਿਆਂ ਦਾ ਧੰਨਵਾਦ ਕੀਤਾ ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਏ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੇ 100 ਫ਼ੀਸਦੀ ਨਤੀਜਿਆਂ ਅਤੇ ਸਾਲਾਨਾ ਧਾਰਮਿਕ ਪ੍ਰੀਖਿਆ ਲਈ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ | ਇਸ ਮੌਕੇ ਤੇ ਪ੍ਰਧਾਨ ਇੰਜ. ਸੀਤਲ ਸਿੰਘ ਸੰਘਾ, ਵਾਈਸ ਪ੍ਰਧਾਨ ਬਿਕਰਮਜੀਤ ਸਿੰਘ, ਸਕੱਤਰ ਸੰਜੀਵ ਕੁਮਾਰ, ਕਾਲਜ ਪਿ੍ੰਸੀਪਲ ਬਲਜਿੰਦਰ ਕੌਰ ਸਚਦੇਵਾ, ਜੀ ਐਨ ਡੀ ਦੀ ਪਿ੍ੰਸੀਪਲ ਨੀਨਾ ਸ਼ਰਮਾ ਅਤੇ ਸਕੂਲ ਦੇ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਸਨ |