16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਵਿਵਸਥਾ ਖ਼ਤਮ ਕਰਨ ਦਾ ਫ਼ੈਸਲਾ ਇਤਿਹਾਸਕ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਸੁਲਤਾਨਪੁਰ ਲੋਧੀ, 31 ਮਈ (ਨਰੇਸ਼ ਹੈਪੀ)-ਮਾਰਕੀਟਿੰਗ ਸੋਸਾਇਟੀ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਸਰਪੰਚ ਮੇਜਰ ਸਿੰਘ ਜੈਨਪੁਰ, ਨੰਬਰਦਾਰ ਜਤਿੰਦਰਜੀਤ ਸਿੰਘ ਸੋਸ਼ਲ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ ਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਪਰਵਿੰਦਰ ਸਿੰਘ ਸੋਨੂੰ ਨੇ ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਵਿਵਸਥਾ ਖ਼ਤਮ ਕਰਨ ਦੇ ਲਏ ਗਏ ਫ਼ੈਸਲੇ ਦੀ ਸ਼ਲਾਘਾ ਕੀਤੀ | ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਜਿੱਥੇ 65000 ਕੱਚੇ ਮੁਲਾਜ਼ਮਾਂ ਨੂੰ ਰਾਹਤ ਮਿਲੇਗੀ, ਉੱਥੇ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਲੀਆਂ ਛੁੱਟੀਆਂ ਤੇ ਸਹੂਲਤਾਂ ਵੀ ਮਿਲਣਗੀਆਂ | ਉਨ੍ਹਾਂ ਦੱਸਿਆ ਕਿ ਆਊਟ ਸੋਰਸ ਵਿਚ ਤਿੰਨ ਸਾਲ ਤੋਂ ਡਿਊਟੀ ਨਿਭਾ ਰਹੇ ਕੱਚੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਸਿੱਧੇ ਠੇਕਾ ਮੁਲਾਜ਼ਮ ਬਣਾ ਦਿੱਤਾ ਜਾਵੇਗਾ | ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਜੋ ਕਿਹਾ, ਉਹ ਕਰ ਕੇ ਵਿਖਾਇਆ ਜਦ ਕਿ ਪਿਛਲੀਆਂ ਸਰਕਾਰਾਂ ਤਾਂ ਪੰਜਾਬ ਦੇ ਲੋਕਾਂ ਨੂੰ ਲਾਰੇ ਹੀ ਲਗਾਉਂਦੀਆਂ ਰਹੀਆਂ ਹਨ | ਆਪ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਪਹਿਰੇਦਾਰ ਹੈ ਜਿਸਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਹੈ ਇਸ ਕਰਕੇ ਪੰਜਾਬ ਦੇ ਲੋਕ ਇਸ ਨੂੰ ਮੁੜ ਪੰਜਾਬ ਦੀ ਜ਼ਿੰਮੇਵਾਰੀ ਸੌਂਪਣਾ ਚਾਹੁੰਦੇ ਹਨ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਅੰਦਰ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਆੜ੍ਹਤੀ ਬਲਦੇਵ ਸਿੰਘ ਮੰਗਾ, ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ, ਹਰਜੀਤ ਸਿੰਘ ਪ੍ਰਧਾਨ ਕੋ ਆਪਰੇਟਿਵ ਸੋਸਾਇਟੀ ਜੈਨਪੁਰ, ਮਨਜੀਤ ਸਿੰਘ ਜੈਨਪੁਰ, ਆਪ ਆਗੂ ਕਮਲਪ੍ਰੀਤ ਸੋਨੀ ਆਦਿ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫ਼ਰੰਸ ਵਿਚ ਫਗਵਾੜਾ ਤੋਂ ਵੱਡੀ ਗਿਣਤੀ 'ਚ ਸੰਗਤ ਪੁੱਜੀ <br/> ਅਗਲੀ ਖ਼ਬਰ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਅਜੀਤ ਨਗਰ ਵਿਖੇ ਹੋਏ ਝਗੜੇ ਦੌਰਾਨ ਸਥਿਤੀ ਬਣੀ ਤਣਾਅਪੂਰਨ <br/>
Ad Position 24