16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫ਼ਰੰਸ ਵਿਚ ਫਗਵਾੜਾ ਤੋਂ ਵੱਡੀ ਗਿਣਤੀ 'ਚ ਸੰਗਤ ਪੁੱਜੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਫਗਵਾੜਾ, 31 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026' ਵਿਚ ਦਰਜ ਮੱਦਾਂ ਜਿਨ੍ਹਾਂ ਬਾਰੇ ਸਿੱਖ ਕੌਮ ਵਲੋਂ ਲਗਾਤਾਰ ਇਤਰਾਜ਼ ਕੀਤਾ ਜਾ ਰਿਹਾ ਹੈ, ਸਬੰਧੀ ਵਿਚਾਰ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਗਈ ਪੰਥਕ ਕਾਨਫ਼ਰੰਸ ਵਿਚ ਫਗਵਾੜਾ ਹਲਕੇ ਤੋ ਵੱਡੀ ਗਿਣਤੀ ਵਿਚ ਸੰਗਤ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਅਤੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਦੀ ਦੇਖ ਰੇਖ ਹੇਠ ਵੱਡੀ ਗਿਣਤੀ ਵਿਚ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ | ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਬੱਸਾ ਅਤੇ ਗੱਡੀਆਂ ਦੇ ਵੱਡੇ ਕਾਫ਼ਲੇ ਨਾਲ ਸੰਗਤ ਬਾਬਾ ਬਕਾਲਾ ਵਿਖੇ ਰਵਾਨਾ ਹੋਈ | ਇਸ ਮੌਕੇ ਤੇ ਰਜਿੰਦਰ ਸਿੰਘ ਚੰਦੀ ਅਤੇ ਮੈਨੇਜਰ ਨਰਿੰਦਰ ਸਿੰਘ ਨੇ ਆਖਿਆ ਫਗਵਾੜਾ ਹਲਕੇ ਤੋਂ ਸੰਗਤਾਂ ਦੇ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਕਿ ਪੰਜਾਬ ਸਰਕਾਰ ਸਿੱਖਾਂ ਨਾਲ ਧੱਕਾ ਕਰ ਰਹੀ ਹੈ | ਉਨ੍ਹਾਂ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਸਿੱਖ ਬਾਬਾ ਬਕਾਲਾ ਪੱੁਜਾ | | ਚੰਦੀ ਅਤੇ ਮੈਨੇਜਰ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੀ ਅਗਵਾਈ ਕਰਦੇ ਹਨ, ਜਿਨ੍ਹਾਂ ਦੇ ਸਤਿਕਾਰ ਨੂੰ ਕਾਇਮ ਰੱਖਣਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਤਾਂ ਹਰ ਸਿੱਖ ਦੀ ਮੰਗ ਹੈ, ਪ੍ਰੰਤੂ ਇਸ ਕਾਨੂੰਨ ਦੀ ਆੜ 'ਚ ਸੰਗਤਾਂ ਨੂੰ ਗੁਰਬਾਣੀ ਨਾਲੋਂ ਤੋੜਨ ਦੀ ਸਾਜ਼ਿਸ਼ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੋਧੇ ਕਾਨੰੂਨ ਵਿਚ ਕੁਝ ਮੱਦਾਂ ਅਜਿਹੀਆਂ ਹਨ ਜੋ ਸਧਾਰਨ ਸਿੱਖ ਸੰਗਤਾਂ ਅੰਦਰ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ | ਇਸ ਮੌਕੇ ਤੇ ਧਾਰਮਿਕ ਆਗੂ ਗੁਰਦੀਪ ਸਿੰਘ ਖੇੜਾ, ਟਕਸਾਲੀ ਐਸ ਸੀ ਅਕਾਲੀ ਆਗੂ ਬਿੰਦਰ ਸਿੰਘ ਰਾਵਲਪਿੰਡੀ, ਅਵਤਾਰ ਸਿੰਘ ਮੰਗੀ, ਰਣਜੀਤ ਸਿੰਘ ਜੀਤੀ ਖੇੜਾ, ਬਹਾਦਰ ਸਿੰਘ ਸੰਗਤਪੁਰ, ਜਸਵਿੰਦਰ ਸਿੰਘ ਭਗਤਪੁਰਾ, ਗੁਰਦੀਪ ਸਿੰਘ ਮਾਣਕ, ਸੁਖਨਿੰਦਰ ਸਿੰਘ ਮਾਣਕ, ਜੈਦੀਪ ਸਿੰਘ ਕਥਾਵਾਚਕ, ਢਾਡੀ ਬਲਵੀਰ ਸਿੰਘ ਭੁੱਲਾਰਾਈ, ਰਜਿੰਦਰ ਸਿੰਘ ਖ਼ਾਲਸਾ, ਜਸਵੀਰ ਸਿੰਘ ਮੈਂਬਰ ਬਲਾਕ ਸੰਮਤੀ, ਲਾਲ ਸਿੰਘ, ਭਾਈ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਧਰਮ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਜਸਵੀਰ ਸਿੰਘ ਟਿੱਬੀ, ਭਾਈ ਅੰਮਿ੍ਤਪਾਲ ਸਿੰਘ ਗ੍ਰੰਥੀ, ਭਾਈ ਬਲਕਾਰ ਸਿੰਘ ਸੀਕਰੀ, ਭਾਈ ਅਜੀਤ ਸਿੰਘ ਪ੍ਰੇਮਪੁਰ, ਗਿ.ਬਲਬੀਰ ਸਿੰਘ ਭੁੱਲਾਰਾਈ, ਕੁਲਵਿੰਦਰ ਸਿੰਘ ਕਿੰਦਾ, ਅਜਾਇਬ ਸਿੰਘ, ਬਲਦੇਵ ਸਿੰਘ, ਕੁੰਦਨ ਸਿੰਘ, ਸਰਬਜੀਤ ਸਿੰਘ ਕਾਕਾ, ਦਿਲਬਾਗ ਸਿੰਘ, ਮਹਿੰਦਰ ਸਿੰਘ, ਭਾਈ ਕਸ਼ਮੀਰ ਸਿੰਘ, ਭਾਈ ਅਮਨਿੰਦਰ ਸਿੰਘ ਢੱਡੇ, ਭਾਈ ਬਲਵਿੰਦਰ ਸਿੰਘ ਖੁਰਮਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਆਈ. ਕਾਰਕੁੰਨ ਸਿਮਰਨਜੀਤ ਸਿੰਘ ਕਤਲ ਕਾਂਡ : ਮੁੱਖ ਮੁਲਜ਼ਮ ਸ਼ਰਨਜੀਤ ਸਿੰਘ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾ... ਅਗਲੀ ਖ਼ਬਰ ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਵਿਵਸਥਾ ਖ਼ਤਮ ਕਰਨ ਦਾ ਫ਼ੈਸਲਾ ਇਤਿਹਾਸਕ <br/>
Ad Position 24