ਸੁਲਤਾਨਪੁਰ ਲੋਧੀ, 31 ਮਈ (ਥਿੰਦ)-ਦੁਆਬਾ ਖੇਤਰ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ ਦੇ ਗਲੋਬਲ ਕੰਬੋਜ ਵੈੱਲਫੇਅਰ ਸੰਸਥਾ ਪੰਜਾਬ ਦੇ ਚੇਅਰਮੈਨ ਚੁਣੇ ਜਾਣ ਤੇ ਕੰਬੋਜ ਭਾਈਚਾਰੇ ਦੇ ਪ੍ਰਮੁੱਖ ਆਗੂਆਂ ਜਿਨ੍ਹਾਂ ਵਿਚ ਸਾਬਕਾ ਕੈਬਨਿਟ ਮੰਤਰੀ ਡਾਕਟਰ ਉਪਿੰਦਰਜੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਇੰਜੀਨੀਅਰ ਸਵਰਨ ਸਿੰਘ, ਸਾਬਕਾ ਚੇਅਰਮੈਨ ਬਲਦੇਵ ਸਿੰਘ, ਸਤਨਾਮ ਸਿੰਘ ਰਾਮੇ, ਭੁਪਿੰਦਰ ਸਿੰਘ ਖਿੰਡਾ, ਬਲਜੀਤ ਸਿੰਘ ਬੱਲੀ, ਮਲਕੀਤ ਸਿੰਘ ਚੰਦੀ, ਕੰਬੋਜ ਫਾਊਾਡੇਂਸ਼ਨ ਦੇ ਆਗੂ ਮੁਖਤਾਰ ਸਿੰਘ ਚੰਦੀ, ਪਿ੍ੰਸੀਪਲ ਲਖਵੀਰ ਸਿੰਘ ਸੈਦਪੁਰ, ਪਿ੍ੰਸੀਪਲ ਅਮਰੀਕ ਸਿੰਘ ਨੰਢਾ, ਕੰਬੋਜ ਇੰਪਲਾਈਜ਼ ਵਿੰਗ ਦੇ ਆਗੂ ਨਿਰਮਲ ਸਿੰਘ ਚੰਦੀ, ਜਗਮੋਹਣ ਸਿੰਘ, ਪ੍ਰੈੱਸ ਕਲੱਬ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ, ਸਾਬਕਾ ਪ੍ਰਧਾਨ ਲਖਵੀਰ ਸਿੰਘ ਲੱਖੀ, ਵਾਤਾਵਰਨ ਪ੍ਰੇਮੀ ਕੁਲਬੀਰ ਸਿੰਘ ਵਲਣੀ, ਰੇਸ਼ਮ ਸਿੰਘ ਆਦਿ ਨੇ ਜ਼ੋਰਦਾਰ ਸਵਾਗਤ ਕੀਤਾ ਹੈ | ਆਗੂਆਂ ਨੇ ਆਸ ਪ੍ਰਗਟ ਕੀਤੀ ਕਿ ਨਾਨਕਪੁਰ ਨਵੀਂ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਂਦੇ ਹੋਏ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਤਨਦੇਹੀ ਨਾਲ ਕੰਮ ਕਰਨਗੇ |ਇਸ ਸਬੰਧੀ ਜਾਣਕਾਰੀ ਦਿੰਦਿਆਂ ਗਲੋਬਲ ਕੰਬੋਜ ਵੈੱਲਫੇਅਰ ਸੰਸਥਾ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਨੇ ਦੱਸਿਆ ਕਿ ਬੀਤੇ ਦਿਨੀਂ ਲੁਧਿਆਣਾ ਵਿਚ ਹੋਈ ਸੰਸਥਾ ਦੀ ਮੀਟਿੰਗ ਵਿਚ ਪੰਜਾਬ ਅਤੇ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਪਹੁੰਚੇ ਕੰਬੋਜ ਭਾਈਚਾਰੇ ਦੇ ਨੁਮਾਇੰਦਿਆਂ ਨੇ ਆਪਸੀ ਸਹਿਮਤੀ ਨਾਲ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦਾ ਮਕਸਦ ਭਾਈਚਾਰੇ ਦੇ ਲੋੜਵੰਦ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮਦਦ ਕਰਨਾ, ਲੋੜਵੰਦ ਬੱਚਿਆਂ ਨੂੰ ਪੜ੍ਹਾਈ ਲਈ ਮਦਦ ਕਰਨਾ ਹੈ |ਇਸ ਦੇ ਨਾਲ ਨਾਲ ਕੰਬੋਜ ਭਾਈਚਾਰੇ ਦੇ ਮਹਾਨ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਸੋਚ ਤੇ ਪਹਿਰਾ ਦੇਣਾ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਬੱਚਿਆਂ ਲਈ ਸਿਵਲ ਸਰਵਿਸਿਜ਼ ਅਤੇ ਹੋਰ ਇਮਤਿਹਾਨਾਂ ਲਈ ਕੋਚਿੰਗ ਸੈਂਟਰ ਖੋਲੇ ਜਾਣਗੇ ਅਤੇ ਉਨ੍ਹਾਂ ਨੂੰ ਇਹਨਾਂ ਇਮਤਿਹਾਨਾਂ ਲਈ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ | ਇਸਤੋਂ ਇਲਾਵਾ ਇਹਨਾਂ ਵਰਗਾਂ ਦੀ ਭਲਾਈ ਲਈ ਭਾਰਤ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਤੋਂ ਇਹਨਾਂ ਨੂੰ ਜਾਣੂ ਕਰਵਾ ਕੇ ਉਨ੍ਹਾਂ ਦਾ ਫਾਇਦਾ ਲੈਣ ਲਈ ਮਦਦ ਕੀਤੀ ਜਾਵੇਗੀ ਤੇ ਬੱਚਿਆਂ ਨੂੰ ਵਧੀਆ ਸਿੱਖਿਆ ਤੇ ਸਿਹਤ ਸੇਵਾਵਾਂ ਦੇਣ ਲਈ ਨਵੇਂ ਕੇਂਦਰ ਖੋਲ੍ਹੇ ਜਾਣਗੇ | ਇਸ ਮੌਕੇ ਉਨ੍ਹਾਂ ਨੇ ਵਿਦੇਸ਼ਾਂ ਵਿਚ ਵਸੇ ਭਾਈਚਾਰੇ ਦੇ ਲੋਕਾਂ ਨੂੰ ਇਹਨਾਂ ਕਾਰਜਾਂ ਲਈ ਅੱਗੇ ਆਉਣ ਦੀ ਬੇਨਤੀ ਕੀਤੀ | ਇਸ ਮੌਕੇ ਭੁਪਿੰਦਰ ਸਿੰਘ ਢੋਟ, ਪਲਵਿੰਦਰ ਸਿੰਘ ਜੰਮੂ, ਮਨਿੰਦਰਪਾਲ ਸਿੰਘ, ਨਿਰਮਲਜੀਤ ਸਿੰਘ ਚਤਰਥ ,ਪਰਮਜੀਤ ਸਿੰਘ ਦੋਆਬਾ, ਤਜਿੰਦਰ ਕੌਰ ਥਿੰਦ, ਅਰੁਣਦੀਪ ਸਿੰਘ ਮੋਮੀ ਸੈਦਪੁਰ ਆਦਿ ਹਾਜ਼ਰ ਸਨ |