15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮਗਨਰੇਗਾ ਕਰਮਚਾਰੀਆਂ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਕਲਮ ਛੋੜ ਹੜਤਾਲ <br/>

Ad Position 21
No active advertisement
ਅਜੀਤ ਡੈਸਕ 02-06-2026
ਫਗਵਾੜਾ, 1 ਜੂਨ (ਹਰਜੋਤ ਸਿੰਘ ਚਾਨਾ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਰੀਬ 10-12 ਸਾਲ ਤੋਂ ਡਿਊਟੀ ਕਰ ਰਹੇ ਮਗਨਰੇਗਾ ਦੇ ਕੱਚੇ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਤੋਂ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਹੈ | ਹੜਤਾਲ ਦੌਰਾਨ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠੇ ਮਗਨਰੇਗਾ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 6-7 ਮਹੀਨਿਆਂ ਤੋਂ ਤਨਖ਼ਾਹਾਂ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ | ਜਿਸ ਕਰਕੇ ਘਰਾਂ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ | ਇਸ ਦੌਰਾਨ ਏ.ਪੀ.ਓ. ਸੁਰਿੰਦਰ ਪਾਲ ਸਿੰਘ ਬਘਾਣਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨਸਭਾ ਚੋਣਾਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦਾ ਭਰੋਸਾ ਦਿੱਤਾ ਸੀ, ਹੁਣ ਇਸ ਸਰਕਾਰ ਦਾ ਪੰਜ ਸਾਲ ਦਾ ਕਾਰਜਕਾਲ ਜਲਦੀ ਪੂਰਾ ਹੋਣ ਜਾ ਰਿਹਾ ਹੈ ਪਰ ਮਗਨਰੇਗਾ ਕਰਮਚਾਰੀਆਂ ਨੂੰ ਪੱਕੇ ਕਰਨ ਵੱਲ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ | ਜਦਕਿ ਪਿਛਲੇ 6-7 ਮਹੀਨੇ ਤੋਂ ਉਹ ਤਨਖ਼ਾਹਾਂ ਨੂੰ ਵੀ ਤਰਸ ਰਹੇ ਹਨ | ਘਰ ਦਾ ਰਾਸ਼ਨ, ਬੱਚਿਆਂ ਦੀਆਂ ਸਕੂਲ ਫ਼ੀਸਾਂ, ਨਵੇਂ ਦਾਖਲੇ, ਬਜ਼ੁਰਗਾਂ ਤੇ ਬਿਮਾਰਾਂ ਦੇ ਇਲਾਜ ਦਾ ਖਰਚਾ ਉਨ੍ਹਾਂ ਵਲੋਂ ਕਰਜ਼ਾ ਲੈ ਕੇ ਕੀਤਾ ਜਾ ਰਿਹਾ ਹੈ | ਪਿਛਲੇ ਦਿਨਾਂ 'ਚ ਪੈਟਰੋਲ ਤੇ ਰਸੋਈ ਗੈਸ ਮਹਿੰਗੀ ਹੋਣ ਨਾਲ ਘਰੇਲੂ ਖਚਰੇ ਅਤੇ ਮਹਿੰਗਾਈ ਦਾ ਬੋਝ ਹੋਰ ਜ਼ਿਆਦਾ ਵੱਧ ਗਿਆ ਹੈ | ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੜਤਾਲ ਦਾ ਐਲਾਨ ਕਰਨਾ ਪਿਆ | ਉਨ੍ਹਾਂ ਪੰਜਾਬ ਸਰਕਾਰ ਤੋਂ ਬਕਾਇਆ ਤਨਖ਼ਾਹਾਂ ਦਾ ਭੁਗਤਾਨ ਕਰਨ ਦੀ ਮੰਗ ਕੀਤੀ, ਉੱਥੇ ਹੀ ਚੇਤਾਵਨੀ ਦਿੱਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪੂਰੀ ਨਾ ਹੋਣ ਤੱਕ ਇਹ ਕਲਮਛੋੜ ਹੜਤਾਲ ਜਾਰੀ ਰਹੇਗੀ | ਇਸ ਮੌਕੇ ਟੀ.ਏ. ਜਸਕਰਨ ਵਰਮਾ, ਸੀ.ਏ. ਮਨਜੀਤ ਕੌਰ, ਜੀ.ਆਰ.ਐੱਸ. ਮੇਜਰ ਸਿੰਘ, ਰਮਨ ਕੁਮਾਰੀ ਅਤੇ ਸੋਨੀਆ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਲੜਕੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਆਤਮ ਹੱਤਿਆ <br/> ਅਗਲੀ ਖ਼ਬਰ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ <br/>
Ad Position 24