ਕਪੂਰਥਲਾ, 1 ਜੂਨ (ਅਮਨਜੋਤ ਸਿੰਘ ਵਾਲੀਆ)-ਥਾਣਾ ਸਦਰ ਵਿਚ ਪੈਂਦੇ ਪਿੰਡ ਬਲੇਰਖਾਨਪੁਰ ਦੀ 17 ਸਾਲਾ ਨੌਜਵਾਨ ਲੜਕੀ, ਜੋ ਕਿ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ, ਦੀ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਸੀ. ਚਰਨਜੀਤ ਸਿੰਘ ਨੇ ਦੱਸਿਆ ਕਿ ਆਕਾਸ਼ਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਬਲੇਰਖਾਨਪੁਰ ਜੋ ਕਿ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ ਅਤੇ ਉਸ ਨੇ ਬੀਤੇ ਦਿਨੀਂ ਖੇਤਾਂ ਵਿਚ ਜਾ ਕੇ ਗਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਪੀ ਲਈ ਸੀ, ਜਿਸ ਕਾਰਨ ਉਸ ਦੀ ਹਾਲਤ ਵਿਗੜਨ 'ਤੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ, ਜਿੱਥੇ ਉਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ | ਜਿਸ ਦਾ ਪੋਸਟਮਾਰਟਮ ਕਰਵਾ ਕੇ 194 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |