15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਨਿਊ ਸਨਫਲਾਵਰ ਹਾਈ ਸਕੂਲ ਦੀ ਮੈਰਿਟ ਹੋਲਡਰ ਵਿਦਿਆਰਥਣ ਸੋਨਾਕਸ਼ੀ ਦਾ ਮੁੱਖ ਮੰਤਰੀ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 02-06-2026
ਫਗਵਾੜਾ, 1 ਜੂਨ (ਹਰਜੋਤ ਸਿੰਘ ਚਾਨਾ)-ਨਿਊ ਸਨਫਲਾਵਰ ਹਾਈ ਸਕੂਲ ਦੀ ਮੈਰਿਟ ਹੋਲਡਰ ਵਿਦਿਆਰਥਣ ਸੋਨਾਕਸ਼ੀ ਪੁੱਤਰੀ ਕੁਲਵੰਤ ਰਾਏ ਜਿਸ ਨੇ ਜ਼ਿਲ੍ਹਾ ਕਪੂਰਥਲਾ ਵਿਚ ਪਹਿਲਾ ਸਥਾਨ ਹਾਸਲ ਕੀਤਾ, ਨੂੰ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਤੇ ਉੱਚੇ ਲਕਸ਼ਾਂ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸੋਨਾਕਸ਼ੀ ਨੂੰ ਉਸਦੀ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਤੇ ਜ਼ਿਲ੍ਹਾ ਕਪੂਰਥਲਾ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਦੀ ਉਪਲਬਧੀ ਲਈ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਸਕੂਲ ਦੇ ਪਿ੍ੰਸੀਪਲ ਰੋਬਿਨ ਸਿੰਘ ਨੇ ਵੀ ਸੋਨਾਕਸ਼ੀ ਤੇ ਉਸਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹੈ ਤੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਅਜਿਹੀਆਂ ਕਾਮਯਾਬੀਆਂ ਹਾਸਲ ਕਰਨ ਲਈ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਦੋ ਚਾਲੂ ਭੱਠੀਆਂ ਅਤੇ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ ਅਗਲੀ ਖ਼ਬਰ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਲੜਕੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਆਤਮ ਹੱਤਿਆ <br/>
Ad Position 24