15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਬੀ.ਐੱਲ.ਓਜ਼ ਘਰ-ਘਰ ਜਾ ਕੇ 25 ਜੂਨ ਤੋਂ 24 ਜੁਲਾਈ ਤੱਕ ਵੋਟਰਾਂ ਦੀ ਵੈਰੀਫਿਕੇਸ਼ਨ ਕਰਨਗੇ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 02-06-2026
ਕਪੂਰਥਲਾ, 1 ਜੂਨ (ਅਮਰਜੀਤ ਕੋਮਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਪ੍ਰੀ-ਐੱਸ.ਆਈ.ਆਰ. ਦੇ ਸਬੰਧ ਵਿਚ ਸਾਲ 2025 ਦੀ ਸਾਲ 2003 ਦੀ ਵੋਟਰ ਸੂਚੀ ਦੇ ਵੋਟਰਾਂ ਨਾਲ ਮੈਪਿੰਗ ਦਾ ਕੰਮ ਨਿਰੰਤਰ ਚੱਲ ਰਿਹਾ ਹੈ ਤੇ ਜ਼ਿਲ੍ਹੇ ਦੇ ਕੁੱਲ 6 ਲੱਖ 15027 ਵੋਟਰਾਂ 'ਚੋਂ 5 ਲੱਖ 6220 ਵੋਟਰਾਂ ਦੀ ਮੈਪਿੰਗ ਮੁਕੰਮਲ ਕੀਤੀ ਜਾ ਚੁੱਕੀ ਹੈ ਤੇ ਬਾਕੀ ਰਹਿੰਦੇ 1 ਲੱਖ 8807 ਅਣਮੈਪਿਡ ਵੋਟਰਾਂ ਦੀ ਮੈਪਿੰਗ ਮੁਕੰਮਲ ਕਰਨ ਲਈ 7 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ 791 ਪੋਿਲੰਗ ਸਟੇਸ਼ਨਾਂ 'ਤੇ ਬੀ.ਐਲ.ਓ. ਵਲੋਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤਹਿਤ ਕਪੂਰਥਲਾ ਜ਼ਿਲ੍ਹੇ ਦੇ ਚੋਣ ਹਲਕੇ ਭੁਲੱਥ, ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਫਗਵਾੜਾ ਵਿਚ 25 ਜੂਨ ਤੋਂ ਲੈ ਕੇ 24 ਜੁਲਾਈ ਤੱਕ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਵੋਟਰਾਂ ਦੀ ਵੈਰੀਫਿਕੇਸ਼ਨ ਲਈ ਇਨੂਮਰੇਸ਼ਨ ਫਾਰਮ ਭਰੇ ਜਾਣਗੇ, ਇਸ ਤੋਂ ਬਾਅਦ ਯੋਗ ਵਾਟਰ ਦਾ ਨਾਂਅ ਵੋਟਰ ਸੂਚੀ ਵਿਚ ਦਰਜ ਕੀਤਾ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਉਪਰੰਤ (ਬਾਕੀ ਸਫਾ 8 'ਤੇ)
ਵੋਟਰਾਂ ਕੋਲੋਂ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਤੇ ਇਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ | ਇਸ ਤੋਂ ਬਾਅਦ 1 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾਂ ਕੀਤੀ ਜਾਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਪ੍ਰਕਿਰਿਆ ਦੀ ਨਿਗਰਾਨੀ ਲਈ ਜ਼ਿਲ੍ਹੇ ਭਰ ਵਿਚ 77 ਸੁਪਰਵਾਈਜ਼ਰ ਤੇ 791 ਬੀ.ਐਲ.ਓ. ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੋਿਲੰਗ ਸਟੇਸ਼ਨਾਂ ਦੀ ਰੈਸ਼ਲਾਈਜ਼ੇਸ਼ਨ ਦਾ ਕੰਮ ਵੀ 24 ਜੁਲਾਈ ਤੱਕ ਮੁਕੰਮਲ ਕੀਤਾ ਜਾਵੇਗਾ | ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਐੱਸ.ਆਈ.ਆਰ. ਦੇ ਸਬੰਧ ਵਿਚ ਆਪਣੇ ਬੂਥ ਲੈਵਲ ਏਜੰਟਾਂ ਦੀ ਜਲਦੀ ਨਿਯੁਕਤੀ ਕਰਨ | ਉਨ੍ਹਾਂ ਲੋਕਾਂ ਨੂੰ ਵੀ ਕਿਹਾ ਕਿ ਉਹ ਐੱਸ.ਆਈ.ਆਰ. ਦੌਰਾਨ ਲੋਕਾਂ ਨੂੰ ਪੂਰਾ ਸਹਿਯੋਗ ਦੇਣ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਦੋ ਚਾਲੂ ਭੱਠੀਆਂ ਅਤੇ 22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ
Ad Position 24