ਕਪੂਰਥਲਾ, 1 ਜੂਨ (ਸਡਾਨਾ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐੱਸ.ਆਈ. ਪਾਲ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਪਵਨ ਉਰਫ਼ ਕਾਲੂ ਵਾਸੀ ਪਿੰਡ ਕਾਲਰੂ ਨਸ਼ੀਲੀਆਂ ਗੋਲੀਆਂ ਵੇਚਣ ਦਾ ਕੰਮ ਕਰਦਾ ਹੈ ਤੇ ਹੁਣ ਵੀ ਢੁੱਡੀਆਂਵਾਲ ਤੋਂ ਪੱਖੋਵਾਲ ਵਾਲੇ ਰਸਤੇ 'ਤੇ ਖੜ੍ਹਾ ਹੈ, ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸ ਦੇ ਕਬਜ਼ੇ ਵਿਚੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਤੇ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |