ਹੁਸੈਨਪੁਰ, 1 ਜੂਨ (ਤਰਲੋਚਨ ਸਿੰਘ ਸੋਢੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸ਼ਾਮ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਬਾਅਦ ਭਾਈ ਸਰਬਜੀਤ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਇਕੱਤਰ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਪ੍ਰਧਾਨ ਹਰਬੰਸ ਸਿੰਘ ਅਤੇ ਸੈਕਟਰੀ ਨਰੇਸ਼ ਕੁਮਾਰ ਨੇ ਕੀਰਤਨੀ ਜਥੇ ਅਤੇ ਗੁਰੂ ਘਰ ਦੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰਾ ਸਾਲ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਏ ਜਾਣਗੇ, ਜਿਸ ਪ੍ਰਤੀ ਸਮੂਹ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਪ੍ਰਧਾਨ ਹਰਬੰਸ ਸਿੰਘ, ਸੈਕਟਰੀ ਨਰੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ, ਕੈਸ਼ੀਅਰ ਪਿ੍ਥੀ ਸਿੰਘ, ਸਾਬਕਾ ਮੀਤ ਪ੍ਰਧਾਨ ਅਮਰਜੀਤ ਸਿੰਘ ਰੁੜਕੀ, ਸਮਾਜਸੇਵੀ ਸੰਧੂਰਾ ਸਿੰਘ, ਵੈਦ ਪ੍ਰਕਾਸ਼, ਗੁਰਸੇਵਕ ਸਿੰਘ, ਰਜਿੰਦਰ ਸਿੰਘ, ਦਲਜੀਤ ਸਿੰਘ, ਰਜਿੰਦਰ ਸਿੰਘ, ਗੁਰਮੁਖ ਸਿੰਘ, ਕਰਮ ਚੰਦ, ਦਵਿੰਦਰ ਸਿੰਘ, ਰਜਿੰਦਰ ਸਿੰਘ, ਵਿੱਕੀ ਕੁਮਾਰ, ਬਹਾਦਰ ਸਿੰਘ, ਪਰਮਜੀਤ ਲਾਲ ਰੱਤੂ, ਸਤਵੰਤ ਸਿੰਘ, ਹਰਦੀਪ ਸਿੰਘ, ਵੀਰ ਸਿੰਘ, ਤਰਸੇਮ ਸਿੰਘ, ਰੂਪ ਲਾਲ, ਅੰਮਿ੍ਤਪਾਲ ਸਿੰਘ, ਮਨਪ੍ਰੀਤ ਸਿੰਘ, ਰਾਮਪਾਲ, ਮੰਗਤ ਸਿੰਘ, ਸਤਪਾਲ ਗੁਰਦਾਸਪੁਰੀ, ਤਰਲੋਚਨ ਸਿੰਘ, ਮਨਮੋਹਣ ਲਾਲ, ਮਹਿੰਦਰ ਸਿੰਘ ਅਤੇ ਸਮੂਹ ਸੰਗਤਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |