ਡਡਵਿੰਡੀ, 1 ਜੂਨ (ਦਿਲਬਾਗ ਸਿੰਘ ਝੰਡ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇੱਕ ਜ਼ਰੂਰੀ ਮੀਟਿੰਗ ਕੋਟਲਾ ਵਿਖੇ ਕਮੇਟੀ ਦੇ ਜੋਨ ਭਾਈ ਲਾਲੂ ਜੀ ਡੱਲਾ ਦੇ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਕਮੇਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਕਮੇਟੀ ਦੇ ਵਿਸਥਾਰ ਲਈ ਵਿਚਾਰ ਚਰਚਾ ਕਰਨ ਤੋਂ ਬਾਅਦ ਪਿੰਡ ਕੋਟਲਾ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਵਿਸ਼ਵਜੋਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਜਦਕਿ ਦਲਜੀਤ ਸਿੰਘ ਨੂੰ ਸਕੱਤਰ ਬਣਾਇਆ ਗਿਆ | ਇਸੇ ਤਰ੍ਹਾਂ ਹੀ ਸੁੱਚਾ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਹਰਚਰਨ ਸਿੰਘ ਨੂੰ ਖ਼ਜ਼ਾਨਚੀ ਸਿੰਘ, ਰਾਜਵਿੰਦਰ ਸਿੰਘ ਨੂੰ ਪੈੱ੍ਰਸ ਸਕੱਤਰ, ਮਨਜੀਤ ਸਿੰਘ ਨੂੰ ਮੀਤ ਪ੍ਰਧਾਨ, ਦਰਸ਼ਨ ਸਿੰਘ ਨੂੰ ਮੀਤ ਪ੍ਰਧਾਨ, ਜਸਕਰਨ ਸਿੰਘ ਨੂੰ ਮੀਤ ਸਕੱਤਰ ਅਤੇ ਬਲਵਿੰਦਰ ਸਿੰਘ, ਰਾਜਵੀਰ ਸਿੰਘ ਤੇ ਕੁਲਵੰਤ ਸਿੰਘ ਨੂੰ ਕਮੇਟੀ ਦੇ ਮੈਂਬਰ ਚੁਣਿਆ ਗਿਆ | ਇਸ ਮੌਕੇ ਪ੍ਰਧਾਨ ਸਰਵਨ ਸਿੰਘ ਬਾਊਪੁਰ ਨੇ ਕਿਹਾ ਕਿ ਆਪਣੇ ਹੱਕਾਂ ਦੀ ਰੱਖਿਆ ਲਈ ਕਿਸਾਨਾਂ ਮਜ਼ਦੂਰਾਂ ਦੀ ਏਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ | ਉਨ੍ਹਾਂ ਅਪੀਲ ਕੀਤੀ ਕਿ ਸਮੂਹਿਕ ਤੌਰ 'ਤੇ ਇੱਕਜੁੱਟ ਹੋ ਕੇ ਸੰਘਰਸ਼ ਦੇ ਰਾਹ ਤੁਰਿਆ ਜਾਵੇ | ਇਸ ਮੌਕੇ ਬਾਬਾ ਕੁਲਵੰਤ ਸਿੰਘ ਪੰਚ ਤਜਿੰਦਰ ਸਿੰਘ ਮੁਹੱਬਲੀਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |