15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜਸਪ੍ਰੀਤ ਗੁਰਾਇਆ ਵਲੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਹਲਕੇ ਦਾ ਇੰਚਾਰਜ ਬਣਨ 'ਤੇ ਮੁਬਾਰਕਬਾਦ <br/>

Ad Position 21
No active advertisement
ਅਜੀਤ ਡੈਸਕ 02-06-2026
ਨਡਾਲਾ, 1 ਜੂਨ (ਰਘਬਿੰਦਰ ਸਿੰਘ)-ਪੰਜਾਬ ਪਾਵਰ ਲਿਫਟਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨੇ ਆਪਣੀ ਟੀਮ ਸਮੇਤ ਲੋਕ ਸਭਾ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਵਿਧਾਨ ਸਭਾ ਫਗਵਾੜਾ ਦਾ ਹਲਕਾ ਇੰਚਾਰਜ ਨਿਯੁਕਤ ਹੋਣ 'ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਇਸ ਮੌਕੇ ਜਸਪ੍ਰੀਤ ਸਿੰਘ ਗੁਰਾਇਆ ਨੇ ਡਾ. ਚੱਬੇਵਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਤਜਰਬੇ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਨਾਲ ਫਗਵਾੜਾ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ | ਉਨ੍ਹਾਂ ਆਸ ਪ੍ਰਗਟਾਈ ਕਿ ਡਾ. ਚੱਬੇਵਾਲ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਦੇ ਹੋਏ ਹਲਕੇ ਦੀ ਤਰੱਕੀ ਲਈ ਯੋਗਦਾਨ ਪਾਉਣਗੇ | ਇਸ ਮੌਕੇ ਬਲਵਿੰਦਰ ਸਿੰਘ ਬਿੱਟੂ ਖੱਖ, ਅਮਰੀਕ ਸਿੰਘ ਬਰਾੜ, ਅਵਤਾਰ ਸਿੰਘ ਦਾਊਦਪੁਰ, ਗੁਰਪ੍ਰੀਤ ਸਿੰਘ, ਜੱਸ ਨਡਾਲਾ ਅਤੇ ਹੋਰ ਸਾਥੀ ਵੀ ਹਾਜ਼ਰ ਸਨ | ਹਾਜ਼ਰ ਆਗੂਆਂ ਨੇ ਡਾ. ਚੱਬੇਵਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਸਿੰਘਾਂ ਦੀ ਯਾਦ ਵਿਚ ਚਹੇੜੂ ਵਿਖੇ ਬਰਸੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਇਆ ਕਲਾਸ ਰੂਮ ਮੈਨੇਜਮੈਂਟ ਸੰਬੰਧੀ ਅਧਿਆਪਕਾਂ ਦਾ ਸੈਮੀਨਾਰ
Ad Position 24