16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਲਾਇਨ ਤਜਿੰਦਰ ਬਾਵਾ ਦੀ ਅਗਵਾਈ ਹੇਠ 50 ਲੋੜਵੰਦ ਔਰਤਾਂ ਨੂੰ ਰਾਸ਼ਨ ਤੇ ਪੈਨਸ਼ਨ ਦੀ ਕੀਤੀ ਵੰਡ <br/>

Ad Position 21
No active advertisement
ਅਜੀਤ ਡੈਸਕ 02-06-2026
ਫਗਵਾੜਾ, 1 ਜੂਨ (ਅਸ਼ੋਕ ਕੁਮਾਰ ਵਾਲੀਆ)-ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵਲੋਂ ਮਈ ਮਹੀਨੇ ਦਾ ਮਾਸਿਕ ਰਾਸ਼ਨ ਅਤੇ ਪੈਨਸ਼ਨ ਵੰਡ ਸਮਾਗਮ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਰਿਜਨ ਚੇਅਰਮੈਨ ਲਾਇਨ ਤੇਜਿੰਦਰ ਬਾਵਾ ਐਮ.ਜੇ.ਐਫ. ਦੀ ਅਗਵਾਈ ਹੇਠ ਚਿਰਾਗ਼ ਐਸੋਸੀਏਟਸ ਸੁਭਾਸ਼ ਨਗਰ ਫਗਵਾੜਾ ਵਿਖੇ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤੀ | ਜਦਕਿ ਗੈਸਟ ਆਫ਼ ਆਨਰ ਵਜੋਂ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਸਾਬਕਾ ਚੇਅਰਮੈਨ ਸੁਨੀਲ ਚਮ ਨੇ ਹਾਜਰੀ ਲਗਵਾਈ | ਵਿਧਾਇਕ ਧਾਲੀਵਾਲ ਅਤੇ ਸੁਨੀਲ ਚਮ ਨੇ 55 ਲੋੜਵੰਦ ਔਰਤਾਂ ਨੂੰ ਪੈਨਸ਼ਨ ਅਤੇ ਰਾਸ਼ਨ ਵੰਡਣ ਦੀ ਸ਼ੁਰੂਆਤ ਕਰਵਾਈ | ਇਸ ਦੌਰਾਨ ਸੁਨੀਲ ਚਮ ਦੇ ਸਹਿਯੋਗ ਨਾਲ ਔਰਤਾਂ ਨੂੰ ਗਰਮੀ ਵਿਚ ਠੰਡੇ ਤੇ ਸ਼ੁੱਧ ਪਾਣੀ ਦੀ ਸੁਵਿਧਾ ਲਈ ਟੂਟੀ ਵਾਲੇ ਮਿੱਟੀ ਦੇ ਫੈਂਸੀ ਘੜੇ ਵੀ ਭੇਂਟ ਕੀਤੇ ਗਏ | ਵਿਧਾਇਕ ਧਾਲੀਵਾਲ ਅਤੇ ਸੁਨੀਲ ਚਮ ਨੇ ਕਲੱਬ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਪਣੇ ਵਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ | ਉਨ੍ਹਾਂ ਨੇ ਲਾਇਨ ਤੇਜਿੰਦਰ ਬਾਵਾ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਇਨ ਤੇਜਿੰਦਰ ਬਾਵਾ ਅਤੇ ਉਨ੍ਹਾਂ ਦੀ ਟੀਮ ਵਲੋਂ ਬਹੁਤ ਹੀ ਤਨਦੇਹੀ ਦੇ ਨਾਲ ਲਾਇਨਜ਼ ਇੰਟਰਨੈਸ਼ਨਲ ਦੇ ਟੀਚੇ ਨੂੰ ਪੂਰਾ ਕੀਤਾ ਜਾ ਰਿਹਾ ਹੈ | ਵਿਧਾਇਕ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਹੀ ਪ੍ਰ੍ਰੇਰਣਾਦਾਇਕ ਗੱਲ ਹੈ ਕਿ ਲਾਇਨ ਤੇਜਿੰਦਰ ਬਾਵਾ ਨਿੱਜੀ ਤੌਰ ਤੇ ਵੀ ਲੋੜਵੰਦਾਂ ਦੀ ਹਰ ਸੰਭਵ ਮਦਦ ਲਈ ਤਤਪਰ ਰਹਿੰਦੇ ਹਨ | ਉਨ੍ਹਾਂ ਨੇ ਭਰੋਸਾ ਜਤਾਇਆ ਕਿ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਇਸੇ ਤਨਦੇਹੀ ਦੇ ਨਾਲ ਲੋਕ ਭਲਾਈ ਦੇ ਕਾਰਜ ਕਰਦੀ ਰਹੇਗੀ | ਕਲੱਬ ਵਲੋਂ ਮੁੱਖ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਕਲੱਬ ਸਕੱਤਰ ਲਾਇਨ ਅਸ਼ੋਕੀ ਟੂਰਾ, ਖ਼ਜ਼ਾਨਚੀ ਲਾਇਨ ਗੁਲਸ਼ਨ ਸ਼ਰਮਾ ਲੱਕੀ ਅਤੇ ਪੀ.ਆਰ.ਓ. ਲਾਇਨ ਵਿਜੇ ਅਰੋੜਾ ਤੋਂ ਇਲਾਵਾ ਹਨੀ ਗੁਲਾਟੀ, ਪਵਨ ਚਾਵਲਾ, ਕੁਲਵਿੰਦਰ ਸਿੰਘ ਲੱਡੂ, ਅਮਿਤ ਢੀਂਗਰਾ, ਮੋਹਿਤ ਮਨੋਚਾ, ਤੇਜਪਾਲ ਸਿੰਘ ਲਾਡੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 49ਵੀਂ ਸਿੱਧ ਬਾਬਾ ਬਾਲਕ ਨਾਥ ਯਾਤਰਾ ਸੰਬੰਧੀ ਤਿਆਰੀਆਂ ਮੁਕੰਮਲ : ਮਿੰਟਾ ਧੀਰ <br/> ਅਗਲੀ ਖ਼ਬਰ ਮੋਰਿਸ ਮਸਜਿਦ ਦੇ ਕੇਅਰ ਟੇਕਰ ਹਾਫ਼ਿਜ਼ ਸ਼ੌਕਤ ਅਲੀ ਦੀ ਸੇਵਾ ਮੁਕਤੀ ਮੌਕੇ ਵਿਭਾਗ ਵਲੋਂ ਸ਼ਾਨਦਾਰ ਵਿਦਾਇਗੀ
Ad Position 24