16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕੁੱਟਮਾਰ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 02-06-2026
ਕਪੂਰਥਲਾ, 1 ਜੂਨ (ਸਡਾਨਾ)-ਇਕ ਵਿਅਕਤੀ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਅਸ਼ੀਸ਼ ਵਾਸੀ ਰਾਮਪੁਰ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਦੋਸਤਾਂ ਦੇ ਨਾਲ ਸੜਕ ਦੇ ਨਾਲ ਨਾਲ ਸਾਈਡਾਂ 'ਤੇ ਪਈ ਮਿੱਟੀ ਨੂੰ ਸਾਫ਼ ਕਰ ਰਿਹਾ ਸੀ ਤਾਂ ਕਥਿਤ ਦੋਸ਼ੀ ਕੁਲਵਿੰਦਰ ਸਿੰਘ, ਗੁਰਮੇਲ ਸਿੰਘ ਤੇ ਕਰਨੈਲ ਸਿੰਘ ਵਾਸੀਆਨ ਖੋਜੇਵਾਲ ਨੇ ਉਨ੍ਹਾਂ 'ਤੇ ਆਪਣੇ ਖੇਤ ਵਿਚੋਂ ਮਿੱਟੀ ਚੁੱਕਣ ਦਾ ਦੋਸ਼ ਲਗਾਉਂਦੇ ਹੋਏ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਸਦਰ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਉਕਤ ਤਿੰਨਾਂ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਸਾਇੰਸ ਸਿਟੀ ਚੌਂਕੀ ਇੰਚਾਰਜ ਏ.ਐਸ.ਆਈ. ਸੰਦੀਪ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਵਿਅਕਤੀ ਦੀ ਕੀਤੀ ਕੁੱਟਮਾਰ ਅਗਲੀ ਖ਼ਬਰ 49ਵੀਂ ਸਿੱਧ ਬਾਬਾ ਬਾਲਕ ਨਾਥ ਯਾਤਰਾ ਸੰਬੰਧੀ ਤਿਆਰੀਆਂ ਮੁਕੰਮਲ : ਮਿੰਟਾ ਧੀਰ <br/>
Ad Position 24