ਕਪੂਰਥਲਾ, 1 ਜੂਨ (ਅਮਨਜੋਤ ਸਿੰਘ ਵਾਲੀਆ)-ਔਜਲਾ ਫਾਟਕ ਨਜ਼ਦੀਕ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਨੂੰ ਕੁੱਝ ਨੌਜਵਾਨਾਂ ਨੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਦੀਪ ਕੁਮਾਰ ਪੁੱਤਰ ਜੱਗੂ ਪਾਸਵਾਨ ਵਾਸੀ ਔਜਲਾ ਫਾਟਕ ਨੇ ਦੱਸਿਆ ਕਿ ਉਹ ਰੋਟੀ ਖ਼ਾ ਕੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੁਹੱਲੇ ਦੇ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵੰਦਨਾ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਐਮ.ਐੈਲ.ਆਰ. ਕੱਟ ਕੇ ਥਾਣਾ ਸਿਟੀ ਨੂੰ ਭੇਜ ਦਿੱਤੀ ਗਈ ਹੈ |