ਬੇਗੋਵਾਲ, 1 ਜੂਨ (ਸੁਖਜਿੰਦਰ ਸਿੰਘ)-ਮਹਾਨ ਤਪੱਸਵੀ ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਦੇ ਸਬੰਧ ਵਿਚ ਸਰਬਜੀਤ ਜਿਊਲਰਜ਼ ਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਮੇਨ ਬਾਜ਼ਾਰ ਬੇਗੋਵਾਲ ਵਿਚ ਲੰਗਰ ਲਗਾਇਆ ਗਿਆ | ਇਸ ਮੌਕੇ ਸਮੂਹ ਦੁਕਾਨਦਾਰਾਂ ਵਲੋਂ ਬਰਿਆਨੀ, ਲੱਸੀ ਤੇ ਦਹੀਂ ਦੇ ਲੰਗਰ ਸੰਗਤਾਂ ਨੂੰ ਵਰਤਾਏ ਗਏ | ਇਸ ਮੌਕੇ ਸਰਬਜੀਤ ਸਿੰਘ ਸਦਿਉੜਾ ਨੇ ਕਿਹਾ ਕਿ ਸੰਤ ਬਾਬਾ ਪ੍ਰੇਮ ਜੀ ਇਕ ਉਹ ਮਹਾਨ ਸੰਤ ਸਿਪਾਹੀ ਹਨ, ਜਿਨ੍ਹਾਂ ਦਾ ਇਲਾਕੇ ਵਿਚ ਨਹੀਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿਚ ਪੂਰੀ ਸ਼ਰਧਾ ਹੈ | ਜਿਨ੍ਹਾਂ ਨੂੰ ਯਾਦ ਕਰਦਿਆਂ ਅੱਜ ਥਾਂ-ਥਾਂ 'ਤੇ ਤਰ੍ਹਾਂ ਤਰ੍ਹਾਂ ਦੇ ਪਦਾਰਥਾਂ ਦੇ ਲੰਗਰ ਲਗਾਏ ਗਏ ਹਨ | ਇਸ ਮੌਕੇ ਸਰਬਜੀਤ ਸਿੰਘ ਸਦਿਉੜਾ, ਸੁਖਜਿੰਦਰ ਸਿੰਘ ਰਿੰਕੂ, ਕੁਲਵੀਰ ਸਿੰਘ, ਸੁਖਵਿੰਦਰ ਸਿੰਘ ਪ੍ਰੇਮ, ਸਰੂਪ ਸਿੰਘ ਖਾਸਰੀਆ ਆਦਿ ਹਾਜ਼ਰ ਸਨ |