08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਰੇਡੀਓ ਸਿਟੀ ਦਾ ਵਿਸ਼ੇਸ਼ ਵਿੱਦਿਅਕ ਦੌਰਾ

Ad Position 21
No active advertisement
ਅਜੀਤ ਡੈਸਕ 03-06-2026
ਕਪੂਰਥਲਾ, 2 ਜੂਨ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਲੋਂ ਸਟੂਡੈਂਟ ਕਾਉਂਸਲ ਦੇ ਵਿਦਿਆਰਥੀਆਂ ਨੂੰ ਕਲਾਸ ਰੂਮ ਤੋਂ ਸਟੂਡੀਓ ਤੱਕ ਦੀਆਂ ਸਾਰੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ ਰੇਡਿਓ ਸਿਟੀ 91.9 ਐਫ.ਐਮ. ਦਾ ਵਿਸ਼ੇਸ਼ ਵਿੱਦਿਅਕ ਦੌਰਾ ਕਰਵਾਇਆ | ਜਿਸ ਰਾਹੀਂ ਵਿਦਿਆਰਥੀਆਂ ਨੂੰ ਰੇਡਿਓ ਪ੍ਰਸਾਰਨ, ਮੀਡੀਆ ਸੰਚਾਰ ਅਤੇ ਜਨਤਕ ਭਾਸ਼ਣ ਦੀ ਕਲਾ ਦੀ ਦੁਨੀਆ ਨੂੰ ਨੇੜਿਓ ਜਾਣਨ ਤੇ ਸਮਝਣ ਦਾ ਮੌਕਾ ਮਿਲਿਆ | ਵਿਦਿਆਰਥੀਆਂ ਨੇ ਰੇਡਿਓ ਜੌਕੀ, ਰੇਡਿਓ ਐਂਕਰਿੰਗ, ਸਕਰਿਪਟ ਲੇਖਣ, ਆਵਾਜ਼ ਦੇ ਉਤਾਰ-ਚੜ੍ਹਾਅ ਤੇ ਪ੍ਰਭਾਵਸ਼ਾਲੀ ਸੰਚਾਰ ਦੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਤੋਂ ਇਲਾਵਾ ਰੇਲਵੇ ਸਟੇਸ਼ਨ ਦੇ ਸਰਵਰ ਰੂਮ ਵਿਚ ਜਾ ਕੇ ਆਧੁਨਿਕ ਤਕਨੀਕੀ ਉਪਕਰਨਾਂ, ਸਰਵਿਸ ਸਿਸਟਮ, ਆਡਿਓ ਕੰਟਰੋਲ ਯੂਨਿਟ ਤੇ ਹੋਰ ਉਪਕਰਨਾਂ ਬਾਰੇ ਜਾਣਕਾਰੀ ਹਾਸਲ ਕੀਤੀ | ਸਕੂਲ ਦੀ ਗਤੀਵਿਧੀ ਇੰਚਾਰਜ ਨੇਹਾ ਜੋਸ਼ੀ ਦੀ ਦੇਖ ਰੇਖ ਹੇਠ ਵਿਦਿਆਰਥੀਆਂ ਨੇ ਇਸ ਵਿੱਦਿਅਕ ਦੌਰੇ ਦੌਰਾਨ ਰੇਡਿਓ ਪ੍ਰਸਾਰਨ ਦਾ ਇਕ ਵਿਲੱਖਣ ਅਨੁਭਵ ਮਹਿਸੂਸ ਕੀਤਾ | ਇਸੇ ਦੌਰਾਨ ਹੀ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਵਿਕਰਮ ਆਨੰਦ, ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਇਸ ਵਿੱਦਿਅਕ ਦੌਰੇ ਨੂੰ ਵਿਦਿਆਰਥੀਆਂ ਲਈ ਲਾਹੇਵੰਦ ਦੱਸਿਆ ਤੇ ਕਿਹਾ ਕਿ ਸਕੂਲ ਦੀ ਪ੍ਰਬੰਧਕ ਕਮੇਟੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਉਨ੍ਹਾਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ ਨਾਲ ਵਿਹਾਰਿਕ ਤਜਰਬੇ ਪ੍ਰਦਾਨ ਕਰਨ ਲਈ ਵੀ ਯਤਨਸ਼ੀਲ ਹੈ |
Ad Position 22
No active advertisement
ਪਿਛਲੀ ਖ਼ਬਰ ਰਤਨ ਹਸਪਤਾਲ ਵਲੋਂ ਡਾ. ਬਲਰਾਜ ਗੁਪਤਾ ਦਾ ਡੀ.ਡੀ. ਪੰਜਾਬੀ ਦੇ ''ਹੈਲੋ ਡਾਕਟਰ ਸ਼ੋਅ'' ਵਿਚ ਵਿਸ਼ੇਸ਼ ਲਾਈਵ ਇੰਟਰਵਿਊ ਅਗਲੀ ਖ਼ਬਰ ਸਮਰਾਲਾ ਕੌਂਸਲ ਚੋਣਾਂ 'ਚ ਭਾਜਪਾ ਨੇ ਵਿਗਾੜੀ ਕਾਂਗਰਸ ਦੀ ਖੇਡ, 5 ਵਾਰਡਾਂ 'ਚ ਨਤੀਜੇ ਕਾਂਗਰਸ ਵਿਰੁੱਧ ਗਏ
Ad Position 24