08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਇੰਡੀਅਨ ਟੇਲੈਂਟ ਉਲੰਪੀਆਡ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੇ 67 ਵਿਦਿਆਰਥੀ ਕਲਾਸ ਟਾਪਰ ਰਹੇ

Ad Position 21
No active advertisement
ਅਜੀਤ ਡੈਸਕ 03-06-2026
ਕਪੂਰਥਲਾ, 2 ਜੂਨ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਇੰਡੀਅਨ ਟੇਲੈਂਟ ਓਲੰਪਿਆਡ ਵਿਚ 25 ਗੋਲਡ, 21 ਚਾਂਦੀ ਤੇ 21 ਕਾਂਸੀ ਦੀ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇੰਡੀਅਨ ਟੇਲੈਂਟ ਓਲੰਪਿਆਡ ਵਿਚ ਸਕੂਲ ਦੇ 430 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿਚੋਂ 67 ਵਿਦਿਆਰਥੀ ਕਲਾਸ ਟਾਪਰ ਰਹੇ, ਜਦਕਿ ਦੋ ਵਿਦਿਆਰਥੀਆਂ ਨੇ ਰਾਜ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਇਕ ਵਿਲੱਖਣ ਮਿਸਾਲ ਪੇਸ਼ ਕੀਤੀ | ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਦੱਸਿਆ ਕਿ ਇਸ ਓਲੰਪਿਆਡ ਵਿਚ ਸਕੂਲ ਦੇ 6 ਵਿਦਿਆਰਥੀਆਂ ਨੂੰ ਐਕਸੀਲੈਂਸ ਐਵਾਰਡ ਨਾਲ ਨਿਵਾਜਿਆ ਗਿਆ, ਜਦਕਿ ਓਲੰਪਿਆਡ ਵਿਚ ਸ਼ਮੂਲੀਅਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਕਲਾਸ ਟਾਪਰਾਂ ਨੂੰ ਮੈਡੀਕਲ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਇੰਡੀਅਨ ਟੇਲੈਂਟ ਓਲੰਪਿਆਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਸਰਟੀਫਿਕੇਟ ਤੇ ਮੈਡਲ ਨਾਲ ਸਨਮਾਨਿਤ ਕੀਤਾ | ਡਾ. ਰੰਧਾਵਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਭਵਿੱਖ ਵਿਚ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲੈਣ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਮਰਜੀਤ ਸਿੰਘ ਰੁੜਕੀ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਅਗਲੀ ਖ਼ਬਰ ਰਤਨ ਹਸਪਤਾਲ ਵਲੋਂ ਡਾ. ਬਲਰਾਜ ਗੁਪਤਾ ਦਾ ਡੀ.ਡੀ. ਪੰਜਾਬੀ ਦੇ ''ਹੈਲੋ ਡਾਕਟਰ ਸ਼ੋਅ'' ਵਿਚ ਵਿਸ਼ੇਸ਼ ਲਾਈਵ ਇੰਟਰਵਿਊ
Ad Position 24