08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਐੱਸ.ਐੱਚ.ਓ. ਦਲਵਿੰਦਰਬੀਰ ਸਿੰਘ ਨੇ ਥਾਣਾ ਫੱਤੂਢੀਂਗਾ ਦਾ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 03-06-2026
ਫੱਤੂਢੀਂਗਾ, 2 ਜੂਨ (ਬਲਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਬੀਤੇ ਦਿਨੀਂ ਵੱਖ-ਵੱਖ ਥਾਣਾ ਮੁਖੀਆਂ ਦੇ ਤਬਾਦਲੇ ਕੀਤੇ ਸਨ, ਜਿਸ ਤਹਿਤ ਇੰਸਪੈਕਟਰ ਦਲਵਿੰਦਰਬੀਰ ਸਿੰਘ ਨੂੰ ਥਾਣਾ ਫੱਤੂਢੀਂਗਾ ਦਾ ਐੱਸ.ਐਚ.ਓ. ਨਿਯੁਕਤ ਕੀਤਾ ਗਿਆ ਹੈ,ਅਜੀਤ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਵਿਚ ਮਾੜੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਅਮਨ ਕਾਨੂੰਨ ਨੂੰ ਕਾਇਮ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਪਿੰਡ ਦੇ ਮੋਹਤਬਰਾਂ ਵਿਅਕਤੀਆਂ ਨੂੰ ਪੁਲਿਸ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਪੰਚਾਂ, ਪੰਚਾ ਤੇ ਮੋਹਤਬਰ ਵਿਅਕਤੀਆਂ ਦਾ ਥਾਣੇ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਬੱਚੇ ਜਿਨ੍ਹਾਂ ਦੇ ਡਰਾਈਵਿੰਗ ਲਾਇਸੈਂਸ ਨਹੀਂ ਹਨ ਉਨ੍ਹਾਂ ਨੂੰ ਮੋਟਰਸਾਈਕਲ ਤੇ ਕਾਰਾਂ ਚਲਾਉਣ ਨਾ ਦੇਣ ਤਾਂ ਜੋ ਅਣਸੁਖਾਵੀਂ ਘਟਨਾਵਾਂ ਤੋਂ ਬਚਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਨਿਰਯਾਤ ਨੂੰ ਹੁਲਾਰਾ ਦੇਣ ਲਈ ਸਬੰਧਿਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ-ਅਕਾਸ਼ ਬਾਂਸਲ ਅਗਲੀ ਖ਼ਬਰ ਪੰਜਾਬ ਵਿਚ ਕਾਨੂੰਨ ਵਿਵਸਥਾ ਹੋਈ ਖ਼ਤਮ-ਸੰਗਤਪੁਰ
Ad Position 24