08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਉਰਦੂ ਆਮੋਜ਼ ਸਿਖਲਾਈ ਕੋਰਸ ਸ਼ੁਰੂ-ਜਸਪ੍ਰੀਤ ਕੌਰ

Ad Position 21
No active advertisement
ਅਜੀਤ ਡੈਸਕ 03-06-2026
ਕਪੂਰਥਲਾ, 2 ਜੂਨ (ਵਿ.ਪ੍ਰ.)-ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਵਿਚ ਉਰਦੂ ਆਮੋਜ਼ ਸਿਖਲਾਈ ਕੋਰਸ ਜੁਲਾਈ ਵਿਚ ਸ਼ੁਰੂ ਹੋ ਰਿਹਾ ਹੈ ਤੇ 6 ਮਹੀਨਾ ਇਹ ਕੋਰਸ ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਕਪੂਰਥਲਾ ਵਿਚ ਸ਼ਾਮ 5 ਵਜੇ ਤੋਂ 6 ਵਜੇ ਤੱਕ ਹਰੇਕ ਕੰਮ ਵਾਲੇ ਦਿਨ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੋਰਸ ਵਿਚ ਦਾਖ਼ਲੇ ਲਈ ਯਕਮੁਸ਼ਤ ਫ਼ੀਸ 500 ਰੁਪਏ ਹੈ ਤੇ ਇਹ ਕੋਰਸ ਪੰਜਾਬੀ ਮਾਧੀਅਮ ਵਿਚ ਕਰਵਾਇਆ ਜਾਂਦਾ ਹੈ | ਇਸ ਲਈ ਵਿਦਿਆਰਥੀ ਵਰਗ, ਸਰਕਾਰੀ ਕਰਮਚਾਰੀ ਸੇਵਾ ਮੁਕਤ ਜਾਂ ਆਮ ਲੋਕ ਵੀ ਇਸ ਕੋਰਸ ਵਿਚ ਦਾਖਲਾ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਸਿਖਲਾਈ ਕੋਰਸ ਵਿਚ ਦਾਖਲਾ ਲੈਣ ਦੀ ਕੋਈ ਉਮਰ ਹੱਦ ਨਹੀਂ ਤੇ ਹਰ ਵਰਗ ਦੇ ਲੋਕ ਜੋ ਉਰਦੂ ਸਿੱਖਣ ਦੇ ਚਾਹਵਾਨ ਹਨ, ਉਹ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 404 ਜਾਂ ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਤੋਂ ਫਾਰਮ ਪ੍ਰਾਪਤ ਕਰਕੇ ਦਾਖਲਾ ਲੈਣ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਕਾਰੀ/ਨਿੱਜੀ ਅਦਾਰਿਆਂ ਦੇ ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਵੀ ਇਸ ਕੋਰਸ ਵਿਚ ਦਾਖਲਾ ਲੈਣ ਦੀ ਅਪੀਲ ਕੀਤੀ | ਜਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੋਰਸ ਦੇ ਪੂਰੇ ਹੋਣ ਉਪਰੰਤ ਵਿਭਾਗੀ ਪ੍ਰੀਖਿਆ ਪਾਸ ਕਰਨ 'ਤੇ ਭਾਸ਼ਾ ਵਿਭਾਗ ਪੰਜਾਬ ਵਲੋਂ ਪ੍ਰਮਾਣਿਤ ਸਰਟੀਫਿਕੇਟ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਮੁਲਾਜ਼ਮ ਮਨੀਸ਼ ਕੁਮਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਡਡਵਿੰਡੀ ਵਿਖੇ ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀਆਂ ਰਸੋਈ ਕਿੱਟਾਂ ਵੰਡੀਆਂ ਅਗਲੀ ਖ਼ਬਰ ਨਿਰਯਾਤ ਨੂੰ ਹੁਲਾਰਾ ਦੇਣ ਲਈ ਸਬੰਧਿਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ-ਅਕਾਸ਼ ਬਾਂਸਲ
Ad Position 24