08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬੰਧੀ ਅੱਜ ਦੂਸਰੇ ਦਿਨ ਸਜੇ ਧਾਰਮਿਕ ਦੀਵਾਨ

Ad Position 21
No active advertisement
ਅਜੀਤ ਡੈਸਕ 03-06-2026
ਬੇਗੋਵਾਲ, 2 ਜੂਨ (ਸੁਖਜਿੰਦਰ ਸਿੰਘ)-ਬ੍ਰਹਮ ਗਿਆਨੀ ਮਹਾਨ ਤਪੱਸਵੀ ਤੇ ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸਬੰਧੀ ਅੱਜ ਦੂਸਰੇ ਦਿਨ ਭਰ ਬਾਣੀ ਦੀਆਂ ਸ਼ਹਿਬਰਾਂ ਵੱਖ-ਵੱਖ ਜਥਿਆਂ ਵੱਲੋਂ ਲਗਾਈਆਂ ਗਈਆਂ | ਇਸ ਸਬੰਧੀ ਅੱਜ ਅੰਮਿ੍ਤ ਵੇਲੇ ਆਸਾ ਜੀ ਦੀ ਵਾਰ ਉਪਰੰਤ ਧਾਰਮਿਕ ਦੀਵਾਨਾਂ ਦੀ ਸ਼ੁਰੂਆਤ ਹੋਈ, ਜਿਸ ਵਿਚ ਸਿੱਖ ਪੰਥ ਦੇ ਮਹਾਨ ਕਥਾ ਕੀਰਤਨੀਏ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ ਸਾਹਿਬ ਵਾਲੇ, ਭਾਈ ਨਿਰਭੈ ਸਿੰਘ ਦੋਨੋਂ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਕਥਾ ਵਾਚਕ ਭਾਈ ਸਾਹਿਬ ਜਸਵੰਤ ਸਿੰਘ ਪਰਵਾਨਾ, ਭਾਈ ਮਹਾਂਵੀਰ ਸਿੰਘ, ਭਾਈ ਗੁਰਪਿੰਦਰ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਪਰਮਜੀਤ ਸਿੰਘ ਹੰਸ, ਭਾਈ ਮਨਜੀਤ ਸਿੰਘ, ਭਾਈ ਅਜੀਤ ਸਿੰਘ ਅਕਬਰਪੁਰ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਜੋ ਆਪ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਮਨਾਈ ਜਾਂਦੀ ਹੈ ਤੇ ਆਪ ਜੀ ਦੇ ਮਿਲੇ ਹਰ ਸਹਿਯੋਗ ਭਾਵੇਂ ਉਹ ਲੰਗਰਾਂ ਦੀ ਗੱਲ ਕੀਤੀ ਜਾਵੇ ਭਾਵੇਂ ਉਹ ਪ੍ਰਬੰਧਾਂ ਦੀ ਗੱਲ ਕੀਤੀ ਜਾਵੇ ਜਾਂ ਹਰ ਸੰਭਵ ਯਤਨ ਜੋ ਸੰਗਤ ਵੱਲੋਂ ਕੀਤੇ ਜਾਂਦੇ ਹਨ ਉਨ੍ਹਾਂ ਲਈ ਹਮੇਸ਼ਾ ਉਹ ਰਿਣੀ ਰਹਿਣਗੇ | ਉਨ੍ਹਾਂ ਇਹ ਵੀ ਕਿਹਾ ਕਿ ਕੱਲ੍ਹ ਸ਼੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਤੋਂ ਭੋਗ ਉਪਰੰਤ ਜਿੱਥੇ ਭਾਰੀ ਅੰਮਿ੍ਤ ਸੰਚਾਰ ਹੋਇਆ ਉੱਥੇ ਰਾਤ ਵਕਤ ਕਵੀ ਦਰਬਾਰ ਤੋਂ ਸੰਗਤਾਂ ਨੇ ਭਾਰੀ ਲਾਹਾ ਲਿਆ | ਉਨ੍ਹਾਂ ਇਹ ਵੀ ਕਿਹਾ ਕਿ ਕੱਲ੍ਹ ਸਮਾਗਮਾਂ ਦੇ ਅੰਤਿਮ ਦਿਨ ਦੀਵਾਨ ਹਾਲ ਵਿਚ ਕੀਰਤਨ ਦਰਬਾਰ ਹੋਏਗਾ, ਜਿਸ ਵਿਚ ਸਿੱਖ ਪੰਥ ਦੇ ਮਹਾਨ ਰਾਗੀ ਢਾਡੀ ਨਾਮ ਬਾਣੀ ਨਾਲ ਸੰਗਤਾਂ ਨੂੰ ਜੋੜਨਗੇ ਇਸ ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗਾ, ਜਿਸ ਵਿਚ ਰਾਜਨੀਤਿਕ ਧਾਰਮਿਕ ਸਮਾਜਿਕ ਤੇ ਅਹੁਦੇਦਾਰ ਤੇ ਲੀਡਰ ਸਾਹਿਬਾਨ ਬਾਬਾ ਜੀ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਹਨਾਂ ਸਮਾਗਮਾਂ ਵਿਚ ਵੱਧ ਚੜ ਕੇ ਸ਼ਿਰਕਤ ਕਰਨ ਤਾਂ ਜੋ ਇਨ੍ਹਾਂ ਸਮਾਗਮਾਂ ਨੂੰ ਜਿੱਥੇ ਸਫਲਤਾ ਪੂਰਕ ਵੱਲ ਤੋਰਿਆ ਜਾ ਸਕੇ, ਉੱਥੇ ਨਾਲ ਹੀ ਸੰਗਤਾਂ ਨਾਮ ਬਾਣੀ ਦਾ ਲਾਹਾ ਪ੍ਰਾਪਤ ਕਰ ਸਕਣ | ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ, ਪ੍ਰੋਫੈਸਰ ਜਸਵੰਤ ਸਿੰਘ ਮੁਰੱਬੀਆ, ਰਜਿੰਦਰ ਸਿੰਘ ਲਾਡੀ, ਜਸਵੰਤ ਸਿੰਘ ਫਰਾਂਸ, ਵਿਕਰਮਜੀਤ ਸਿੰਘ ਵਿੱਕੀ, ਨੰਬਰਦਾਰ ਸੁਰਜੀਤ ਸਿੰਘ ਦੋਲੋਵਾਲ, ਨਰਿੰਦਰਜੀਤ ਸਿੰਘ ਗੁੱਲੂ, ਵਿਕਾਸ ਜੁਲਕਾ, ਪਿ੍ੰਸੀਪਲ ਮਾਨ ਸਿੰਘ, ਪਿ੍ੰਸੀਪਲ ਸੇਵਾ ਸਿੰਘ ਭਦਾਸ, ਸੁਖਦੇਵ ਸਿੰਘ ਸਾਬਕਾ ਸਰਪੰਚ ਭਟਨੂਰਾ, ਸੁਖਵਿੰਦਰ ਸਿੰਘ, ਪ੍ਰੇਮ ਸਰੂਪ ਸਿੰਘ ਖਾਸਰੀਆ, ਜਗਜੀਤ ਸਿੰਘ ਜੱਗੀ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ, ਜਦਕਿ ਸਟੇਜ਼ ਦੀ ਸੇਵਾ ਬਲਜਿੰਦਰ ਸਿੰਘ ਟਾਹਲੀ ਨੇ ਬਾਖ਼ੂਬੀ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਦੀ ਅਗਵਾਈ 'ਚ ਕਾਂਗਰਸ ਨੇ ਨੀਟ ਪੇਪਰ ਲੀਕ ਤੇ ਸੀ.ਬੀ.ਐੱਸ.ਈ. ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਕੱਢਿਆ ਵਿਸ... ਅਗਲੀ ਖ਼ਬਰ ਇਕ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ
Ad Position 24