08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਡਾਲਾ-ਬੇਗੋਵਾਲ ਰੋਡ 'ਤੇ ਮਿਆਣੀ ਅੱਡੇ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ

Ad Position 21
No active advertisement
ਅਜੀਤ ਡੈਸਕ 03-06-2026
ਨਡਾਲਾ, ਬੇਗੋਵਾਲ 2 ਜੂਨ (ਰਘਬਿੰਦਰ ਸਿੰਘ/ਸੁਖਜਿੰਦਰ ਸਿੰਘ)-ਨਡਾਲਾ-ਬੇਗੋਵਾਲ ਰੋਡ 'ਤੇ ਪੈਂਦੇ ਮਿਆਣੀ ਅੱਡੇ ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਸਕੂਟਰੀ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਦੇ ਚਚੇਰੇ ਭਰਾ ਨੰਬਰਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਪੁੱਤਰ ਮਨਜੀਤ ਸਿੰਘ (50) ਪੁੱਤਰ ਸਵਰਨ ਸਿੰਘ ਵਾਸੀ ਪਿੰਡ ਨੰਗਲ ਲੁਬਾਣਾ ਸਵੇਰੇ 10 ਕੁ ਵਜੇ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਬੇਗੋਵਾਲ ਵੱਲ ਜਾ ਰਿਹਾ ਸੀ | ਜਦੋਂ ਉਹ ਮਿਆਣੀ ਅੱਡੇ ਤੇ ਸੜਕ ਕਿਨਾਰੇ ਰੁਕਿਆ ਤਾਂ ਪਿੱਛੋਂ ਆ ਰਹੇ ਕਾਰ ਸੇਵਾ ਵਾਲੇ ਮਿੰਨੀ ਟਰੱਕ ਨੇ ਉਸ ਨੂੰ ਪਿੱਛੋਂ ਦੀ ਟੱਕਰ ਮਾਰ ਦਿੱਤੀ | ਟੱਕਰ ਲੱਗਣ ਕਾਰਨ ਮਨਜੀਤ ਸਿੰਘ ਸੜਕ 'ਤੇ ਡਿਗ ਪਿਆ ਤੇ ਟਰੱਕ ਦਾ ਟਾਇਰ ਉਸ ਦੇ ਸਿਰ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ | ਮੌਕੇ 'ਤੇ ਪਹੁੰਚੇ ਥਾਣਾ ਮੁਖੀ ਬੇਗੋਵਾਲ ਕਿਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਮਿੰਨੀ ਟਰੱਕ ਨੂੰ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਡਰਾਈਵਰ ਸੁਖਵਿੰਦਰ ਸਿੰਘ ਵਾਸੀ ਪੱਟੀ (ਜ਼ਿਲ੍ਹਾ ਤਰਨਤਾਰਨ) ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਡਰਾਈਵਰ ਖ਼ਿਲਾਫ਼ ਪਰਚਾ ਦਰਜ ਕੀਤਾ ਜਾ ਰਿਹਾ ਹੈ ਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬੰਧੀ ਅੱਜ ਦੂਸਰੇ ਦਿਨ ਸਜੇ ਧਾਰਮਿਕ ਦੀਵਾਨ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਧਰਨਾ
Ad Position 24