08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਮਹਾਨ ਕੀਰਤਨ ਦਰਬਾਰ

Ad Position 21
No active advertisement
ਅਜੀਤ ਡੈਸਕ 03-06-2026
ਫਗਵਾੜਾ, 2 ਜੂਨ (ਅਸ਼ੋਕ ਕੁਮਾਰ ਵਾਲੀਆ)-ਸਤਿਗੁਰੂ ਰਵਿਦਾਸ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਚੱਕ ਹਕੀਮ ਫਗਵਾੜਾ ਵਿਖੇ ਪੰਜਾਬ ਸਰਕਾਰ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਡੀ. ਸੀ. ਕਪੂਰਥਲਾ ਅਕਾਸ਼ ਬਾਂਸਲ ਆਈ.ਏ.ਐਸ., ਸ਼ਿਖਾ ਭਗਤ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਗਵਾੜਾ ਦੀ ਦੇਖ ਰੇਖ ਹੇਠ ਦੇਰ ਰਾਤ ਤੱਕ ਚੱਲੇ ਮਹਾਨ ਕੀਰਤਨ ਦਰਬਾਰ ਵਿਚ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਮੀਤ ਸਿੰਘ ਕਥਾਵਾਚਕ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਫ਼ਲਸਫ਼ੇ 'ਤੇ ਚੱਲਣ ਦਾ ਸੱਦਾ ਦਿੱਤਾ | ਸਮਾਗਮ ਦੌਰਾਨ ਸੰਗਤਾਂ ਦੇ ਠਾਠਾ ਮਾਰਦੇ ਇਕੱਠ ਵਿਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ (20 ਫਰਵਰੀ 2027) ਬੜੀ ਸ਼ਰਧਾ ਤੇ ਮਰਿਆਦਾ ਨਾਲ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫ਼ੈਸਲੇ ਮੁਤਾਬਿਕ, ਇਸ ਇਤਿਹਾਸਕ ਦਿਹਾੜੇ ਦੀ ਖ਼ੁਸ਼ੀ ਵਿਚ ਪੂਰਾ ਸਾਲ ਪੰਜਾਬ ਅਤੇ ਦੁਨੀਆ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਕੀਰਤਨ ਸਮਾਗਮ, ਸੈਮੀਨਾਰ ਅਤੇ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਲੜੀ ਵਜੋਂ ਫਗਵਾੜਾ, ਰੂਪਨਗਰ, ਅੰਮਿ੍ਤਸਰ ਤੇ ਪਟਿਆਲਾ ਵਿਖੇ ਸਮਾਗਮ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਰਾ ਬੱਲਾਂ ਦੇ ਨੇੜੇ 11 ਏਕੜ ਜ਼ਮੀਨ ਖ਼ਰੀਦ ਕੇ 'ਸ਼੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਸੈਂਟਰ' ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਦਾ ਟੈਂਡਰ ਜਲਦੀ ਪੂਰਾ ਕਰਕੇ ਨੀਂਹ ਪੱਥਰ ਰੱਖਿਆ ਜਾਵੇਗਾ ਤਾਂ ਜੋ ਇੱਥੇ ਹਰ ਸਾਲ 100 ਤੋਂ ਵੱਧ ਸਕਾਲਰ ਤਿਆਰ ਹੋ ਕੇ ਗੁਰੂ ਸਾਹਿਬ ਦੀ ਬਾਣੀ ਦਾ ਪ੍ਰਸਾਰ ਪੂਰੀ ਦੁਨੀਆ ਵਿਚ ਕਰ ਸਕਣ | ਉਨ੍ਹਾਂ ਕਿਹਾ ਕਿ 20 ਫਰਵਰੀ 2027 ਨੂੰ ਮੁੱਖ ਸਮਾਗਮ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਵੇਗਾ | ਇਸ ਤੋਂ ਇਲਾਵਾ, ਸਰਕਾਰ ਗੁਰੂ ਸਾਹਿਬ ਦੇ 'ਬੇਗਮਪੁਰਾ' ਅਤੇ ਸਭ ਦੀ ਬਰਾਬਰੀ ਵਾਲੇ ਸਿਧਾਂਤ 'ਤੇ ਕੰਮ ਕਰ ਰਹੀ ਹੈ ਅਤੇ ਗੁਰਬਾਣੀ ਦੇ ਅਦਬ-ਸਤਿਕਾਰ ਨੂੰ ਕਾਇਮ ਰੱਖਣ ਲਈ 'ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026' ਬਣਾਇਆ ਗਿਆ ਹੈ, ਜਿਸ ਤਹਿਤ ਬੇਅਦਬੀ ਕਰਨ ਵਾਲੇ ਲਈ ਉਮਰ ਕੈਦ ਅਤੇ 25 ਲੱਖ ਰੁਪਏ ਜੁਰਮਾਨੇ ਦੀ ਸਖ਼ਤ ਸਜ਼ਾ ਤੈਅ ਕੀਤੀ ਗਈ ਹੈ | ਇਸ ਮੌਕੇ ਮੈਂਬਰ ਪਾਰਲੀਮੈਂਟ ਡਾ: ਰਾਜ ਕੁਮਾਰ ਚੱਬੇਵਾਲ ਹਲਕਾ ਇੰਚਾਰਜ ਫਗਵਾੜਾ ਨੇ ਆਖਿਆ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਉਨ੍ਹਾਂ ਦਾ ਜੀਵਨ ਪੂਰੀ ਮਾਨਵਤਾ ਲਈ ਚਾਨਣ ਮੁਨਾਰਾ ਹੈ | ਉਨ੍ਹਾਂ ਨੇ ਸਮਾਜ ਵਿਚੋਂ ਜਾਤ-ਪਾਤ, ਰੰਗ-ਭੇਦ ਤੇ ਸਮਾਜਿਕ ਨਾਬਰਾਬਰੀ ਨੂੰ ਖ਼ਤਮ ਕਰਕੇ ਇੱਕ ਬਰਾਬਰੀ ਵਾਲੇ ਸਮਾਜ (ਬੇਗਮਪੁਰਾ) ਦਾ ਸੰਕਲਪ ਦਿੱਤਾ ਸੀ | ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਕਲਿਆਣ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਵਿੱਤਰ ਅਤੇ ਇਤਿਹਾਸਕ ਸਥਾਨਾਂ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਅੰਤ ਵਿਚ ਸੰਤਾਂ ਮਹਾਪੁਰਸ਼ਾਂ ਅਤੇ ਰਾਗੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਹਲਕਾ ਇੰਚਾਰਜ ਡਾ: ਰਾਜ ਕੁਮਾਰ ਚੱਬੇਵਾਲ, ਆਮ ਆਦਮੀ ਪਾਰਟੀ ਦੇ ਮੁੱਖ ਸਲਾਹਕਾਰ ਦੀਪਕ ਬਾਲੀ, ਸੰਤ ਗੁਰਚਰਨ ਸਿੰਘ ਪੰਡਵਾ, ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਦਲਜੀਤ ਰਾਜੂ ਦਰਵੇਸ਼ ਪਿੰਡ, ਮੇਅਰ ਰਾਪਪਾਲ ਉੱਪਲ, ਧਾਰਮਿਕ ਆਗੂ ਮੋਹਨ ਸਿੰਘ ਸਾਈ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸੰਤ ਜਸਵਿੰਦਰ ਸਿੰਘ ਪੰਡਵਾ, ਸੰਤ ਟਹਿਲ ਨਾਥ, ਕਿਰਨ ਕਲੇਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੰਤੋਸ਼ ਕੁਮਾਰ ਗੋਗੀ, ਤਰਨਜੀਤ ਸਿੰਘ ਕਿੰਨੜਾ, ਕੌਂਸਲਰ ਪਰਮਜੀਤ ਸਿੰਘ ਖੁਰਾਣਾ, ਅਸ਼ੋਕ ਕੁਲਥਮ, ਯਸ਼ ਬਰਨਾ, ਦਵਿੰਦਰ ਕੁਲਥਮ, ਸਰਬਜੀਤ ਸਿੰਘ ਲੁਬਾਣਾ ਚੇਅਰਮੈਨ ਪਲਾਈਨਿੰਗ ਬੋਰਡ, ਤਵਿੰਦਰ ਰਾਮ ਚੇਅਰਮੈਨ ਮਾਰਕੀਟ ਕਮੇਟੀ, ਜਰਨੈਲ ਨੰਗਲ ਚੇਅਰਮੈਨ ਨਗਰ ਸੁਧਾਰ ਟਰੱਸਟ, ਇੰਦਰਜੀਤ ਸਿੰਘ ਜੁਗਨੂੰ, ਗੁਰਦੀਪ ਦੀਪਾ, ਓਮ ਪ੍ਰਕਾਸ਼ ਬਿੱਟੂ, ਅਸ਼ੋਕ ਭਾਟੀਆ, ਦਵਿੰਦਰ ਸਿੰਘ, ਮੁਖਤਿਆਰ ਸਿੰਘ ਆਸ਼ਰਮ, ਸਤਵੀਰ ਸਿੰਘ ਵਾਲੀਆ, ਪੰਕਜ ਸਰਦਾਨਾ, ਪੁਨੀਤ ਸਰਦਾਨਾ, ਅਸ਼ੋਕ ਸੇਠੀ, ਓਮ ਉੱਪਲ, ਹਰਮਿੰਦਰ ਸਿੰਘ ਬਸਰਾ, ਲਵਲੀ ਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘੱਲੂਘਾਰਾ ਦਿਵਸ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਗਮ 4 ਤੋਂ ਆਰੰਭ ਅਗਲੀ ਖ਼ਬਰ ਵਰਕਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਮਜੀਠੀਏ 'ਤੇ ਮਾਮਲਾ ਦਰਜ ਕਰਨਾ ਮੰਦਭਾਗਾ-ਆਗੂ
Ad Position 24