08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 03-06-2026
ਬੇਗੋਵਾਲ, 2 ਜੂਨ (ਸੁਖਜਿੰਦਰ ਸਿੰਘ)-ਮਹਾਨ ਤਪੱਸਵੀ ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਦੇ ਸਬੰਧ ਵਿਚ ਅੱਖਾਂ ਦੇ ਮਾਹਿਰ ਡਾ. ਪਰਮਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਬਰਸੀ ਸਮਾਗਮਾਂ ਮੌਕੇ ਅੱਖਾਂ ਦਾ ਫ਼ਰੀ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਸਮਾਗਮਾਂ ਵਿਚ ਆਉਣ ਵਾਲੀਆਂ ਸੰਗਤਾਂ ਦੀਆਂ ਅੱਖਾਂ ਦੀ ਫ਼ਰੀ ਚੈੱਕਅਪ ਕੀਤਾ ਗਿਆ ਤੇ ਅੱਖਾਂ ਦੀ ਸਮੇਂ-ਸਮੇਂ ਜਾਂਚ ਕਰਵਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਡਾ. ਪਰਮਿੰਦਰ ਸਿੰਘ ਥਿੰਦ ਨਾਲ ਉਨ੍ਹਾਂ ਦੇ ਟੀਮ ਮੈਂਬਰ ਵਲੋਂ 750 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ | ਇਸ ਮੌਕੇ ਡਾ. ਪਰਮਿੰਦਰ ਸਿੰਘ ਥਿੰਦ ਨੇ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਅਪਾਰ ਕਿਰਪਾ ਕਰਕੇ ਉਨ੍ਹਾਂ ਦੇ ਹਸਪਤਾਲ ਵਲੋਂ ਸਮੇਂ-ਸਮੇਂ 'ਤੇ ਇਲਾਕੇ ਵਿਚ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਲੋਕਾਂ ਨੂੰ ਸਹੂਲਤ ਦਿੱਤੀ ਜਾਂਦੀ ਤੇ ਲੋਕਾਂ ਦੇ ਲੈਨਜ਼ ਵੀ ਪਾਏ ਜਾਂਦੇ ਹਨ | ਇਸ ਮੌਕੇ ਡਾ. ਪਰਮਿੰਦਰ ਸਿੰਘ, ਡਾ. ਤਰਸੇਮ ਭਾਰਤੀ, ਡਾ. ਰੋਹਿਤ, ਸੰਜੇ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਰਾਮਗੜ• ਵਿਖੇ ਮਨਾਇਆ ਸਿੱਖਿਆ ਦਾ ਮਹਾਂ ਜਸ਼ਨ <br/> ਅਗਲੀ ਖ਼ਬਰ ਘੱਲੂਘਾਰਾ ਦਿਵਸ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਗਮ 4 ਤੋਂ ਆਰੰਭ
Ad Position 24