08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਬਜ਼ੁਰਗ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 03-06-2026

ਕਪੂਰਥਲਾ, 2 ਜੂਨ (ਅਮਨਜੋਤ ਸਿੰਘ ਵਾਲੀਆ)-ਬੀਤੀ ਦੇਰ ਰਾਤ ਇਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐੱਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਗੁਲਜਾਰੀ ਪੁੱਤਰ ਰਾਜੂ ਵਾਸੀ ਭਗਤਪੁਰ ਕਲੋਨੀ ਸ਼ੇਖੂਪੁਰ ਜੋ ਕਿ ਬੀਤੀ ਰਾਤ ਘਰੋਂ ਨਿਕਲ ਕੇ ਸੈਰ ਕਰਦਾ ਹੋਇਆ ਸੁਲਤਾਨਪੁਰ ਲੋਧੀ ਰੋਡ 'ਤੇ ਆ ਗਿਆ ਅਤੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਦੀ ਬੈਕ ਸਾਈਡ 'ਤੇ ਲੰਘਦੀ ਰੇਲ ਲਾਈਨ ਨੇੜੇ ਜੰਮੂ ਤੋਂ ਅਹਿਮਦਬਾਦ ਜਾ ਰਹੀ ਰੇਲ ਗੱਡੀ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੇ ਪੁੱਤਰ ਮਲਕੀਤ ਸਿੰਘ ਦੇ ਬਿਆਨਾਂ 'ਤੇ ਬੀ.ਐੱਨ.ਐੱਸ. 194 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਮੁਲਾਜ਼ਮ ਮੁੜ ਕੰਮ 'ਤੇ ਪਰਤੇ <br/> ਅਗਲੀ ਖ਼ਬਰ ਵਿਅਕਤੀ ਦੀ ਗੱਡੀ ਠੱਗੀ ਮਾਰ ਕੇ ਲੈ ਜਾਣ ਸੰਬੰਧੀ ਕੇਸ ਦਰਜ
Ad Position 24