08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਮੁਲਾਜ਼ਮ ਮੁੜ ਕੰਮ 'ਤੇ ਪਰਤੇ <br/>

Ad Position 21
No active advertisement
(ਸਫਾ 5 ਦੀ ਬਾਕੀ) <br/> 03-06-2026
ਕਪੂਰਥਲਾ, 2 ਜੂਨ (ਅਮਰਜੀਤ ਕੋਮਲ)-ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਤੇ ਨਾਇਬ ਤਹਿਸੀਲਦਾਰ ਸੁਨੀਲ ਪ੍ਰਭਾਕਰ ਵਲੋਂ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਸਰਕਾਰ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਦਾ ਭਰੋਸਾ ਦਿਵਾਏ ਜਾਣ ਤੋਂ ਬਾਅਦ ਮੁਲਾਜ਼ਮ ਆਪਣੀ ਹੜਤਾਲ ਖ਼ਤਮ ਕਰਕੇ ਮੁੜ ਕੰਮ 'ਤੇ ਪਰਤ ਆਏ ਹਨ | ਜਿਸ ਕਾਰਨ ਸੇਵਾ ਕੇਂਦਰਾਂ ਵਿਚ ਮੁੜ ਕੰਮ ਸ਼ੁਰੂ ਹੋ ਗਿਆ ਹੈ | ਇੱਥੇ ਵਰਨਣਯੋਗ ਹੈ ਕਿ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਬੀਤੀ 29 ਮਈ ਤੋਂ ਸੇਵਾ ਕੇਂਦਰਾਂ ਦਾ ਕੰਮ ਠੱਪ ਕਰਕੇ ਧਰਨਾ ਦੇ ਰਹੇ ਸਨ | ਇਸੇ ਦੌਰਾਨ ਹੀ ਟੀ.ਸੀ.ਐਸ. ਕੰਪਨੀ ਵਲੋਂ ਹੜਤਾਲ 'ਤੇ ਗਏ ਦਰਜਨ ਤੋਂ ਵੱਧ ਮੁਲਾਜ਼ਮਾਂ ਦਾ ਕੰਟਰੈਕਟ ਰੱਦ ਕੀਤੇ ਜਾਣ ਤੋਂ ਬਾਅਦ ਮੁਲਾਜ਼ਮਾਂ ਵਲੋਂ ਰੋਸ ਪ੍ਰਗਟ ਕੀਤਾ ਗਿਆ ਤੇ ਹੜਤਾਲ ਨਿਰੰਤਰ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ | ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਇਨ੍ਹਾਂ ਕੇਂਦਰਾਂ ਵਲੋਂ ਦਿੱਤੀਆਂ ਗਈਆਂ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਨਾਇਬ ਤਹਿਸੀਲਦਾਰ ਸੁਨੀਲ ਪ੍ਰਭਾਕਰ ਨੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਰਮਨਦੀਪ ਕੌਰ ਦੂਲੋਵਾਲ, ਕੁਲਜਿੰਦਰ ਸਿੰਘ ਲੋਟੀਆ ਤੇ ਹੋਰ ਆਗੂਆਂ ਨੂੰ ਬੁਲਾ ਕੇ ਗੱਲਬਾਤ ਕੀਤੀ | ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ 10 ਵਰਿ੍ਹਆਂ ਤੋਂ ਬਹੁਤ ਨਿਗੂਣੀ ਤਨਖ਼ਾਹ 'ਤੇ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਨਾ ਕੀਤੇ ਜਾਣ ਦੇ ਰੋਸ ਵਜੋਂ ਉਹ ਹੜਤਾਲ ਕਰਨ ਲਈ ਮਜਬੂਰ ਹੋਏ ਹਨ | ਡਿਪਟੀ ਕਮਿਸ਼ਨਰ ਨੇ ਮੁਲਾਜ਼ਮ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦਾ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆ ਕੇ ਉਸ ਨੂੰ ਹੱਲ ਕਰਵਾਉਣ ਦਾ ਯਤਨ ਕਰਨਗੇ | ਹੜਤਾਲ ਖ਼ਤਮ ਕੀਤੇ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਾਰੇ ਕਰਮਚਾਰੀਆਂ ਨੇ ਮੁੜ ਸੇਵਾ ਕੇਂਦਰਾਂ ਵਿਚ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ ਸਾਢੇ 7 ਵਜੇ ਤੋਂ ਲੈ ਕੇ ਦੁਪਹਿਰ ਬਾਅਦ ਸਾਢੇ 3 ਵਜੇ ਤੱਕ ਸੇਵਾ ਕੇਂਦਰਾਂ ਵਿਚ ਜਾ ਕੇ ਸਰਕਾਰ ਵਲੋਂ ਦਿੱਤੀਆਂ ਗਈਆਂ ਸੇਵਾਵਾਂ ਦਾ ਲਾਭ ਉਠਾਉਣ | 'ਅਜੀਤ' ਵਲੋਂ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਮਨਦੀਪ ਕੌਰ ਦੂਲੋਵਾਲ ਨਾਲ ਫ਼ੋਨ 'ਤੇ ਸੰਪਰਕ ਕੀਤੇ ਜਾਣ 'ਤੇ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵਿਰੁੱਧ ਦਿੱਤੇ ਭਰੋਸੇ ਤੋਂ ਬਾਅਦ ਉਨ੍ਹਾਂ ਹੜਤਾਲ ਖ਼ਤਮ ਕਰ ਦਿੱਤੀ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਤੇ ਸੇਵਾ ਕੇਂਦਰਾਂ ਦੇ ਡੀ.ਐਮ. ਤੋਂ ਮੰਗ ਕੀਤੀ ਕਿ ਟੀ.ਸੀ.ਐਸ. ਕੰਪਨੀ ਨੇ ਹੜਤਾਲ ਦੌਰਾਨ ਜਿਹੜੇ ਦਰਜਨ ਤੋਂ ਵੱਧ ਮੁਲਾਜ਼ਮਾਂ ਦੇ ਕੰਟਰੈਕਟ ਖ਼ਤਮ ਕੀਤੇ ਹਨ, ਉਹ ਬਹਾਲ ਕਰਵਾਏ ਜਾਣ | ਉਨ੍ਹਾਂ ਕਿਹਾ ਕਿ ਜੇਕਰ ਵਾਅਦੇ ਮੁਤਾਬਿਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਮੁੜ ਹੜਤਾਲ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਕਰਕੇ ਦਿੱਤਾ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ ਅਗਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਬਜ਼ੁਰਗ ਵਿਅਕਤੀ ਦੀ ਮੌਤ
Ad Position 24