16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਲਾਚੌਰ ਵਿੱਖੇ 6 ਜੂਨ ਨੂੰ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ

Ad Position 21
No active advertisement
ਅਜੀਤ ਡੈਸਕ 04-06-2026
ਬਲਾਚੌਰ, 3 ਜੂਨ (ਦੀਦਾਰ ਸਿੰਘ ਬਲਾਚੌਰੀਆ)-ਭਾਰਤ ਵਿਕਾਸ ਪ੍ਰੀਸ਼ਦ ਇਕਾਈ ਬਲਾਚੌਰ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਰਾਣਾ ਰਣਦੀਪ ਸਿੰਘ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜਿੱਥੇ ਭਵਿੱਖ ‘ਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧ ਵਿਚਾਰ-ਵਟਾਂਦਰਾ ਕੀਤਾ ਗਿਆ। ਉਥੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਹਰਾ-ਭਰਾ ਬਣਾਉਣ ਦੇ ਮੰਤਵ ਨਾਲ 6 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਰਾਣਾ ਰਣਦੀਪ ਸਿੰਘ ਕੌਸ਼ਲ ਪ੍ਰਧਾਨ ਭਾਰਤ ਵਿਕਾਸ ਪ੍ਰੀਸ਼ਦ ਨੇ ਦੱਸਿਆ ਕਿ 6 ਜੂਨ ਨੂੰ ਸ਼ਾਮ ਚਾਰ ਵਜੇ ਬਲਾਚੌਰ ਦੇ ਰੋਪੜ ਰੋਡ ਸਥਿਤ ਸ਼੍ਰੀ ਰਾਮ ਮੰਦਰ ਵਿਖੇ ਮਹੰਤ ਗੁਰੂ ਕਿਰਪਾ ਦਾਸ ਦੀ ਸਰਪ੍ਰਸਤੀ ਹੇਠ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰ ਤੇ ਮੈਂਬਰ ਵਿਸ਼ਵ ਵਾਤਾਵਰਣ ਦਿਵਸ ਮੌਕੇ ਤੁਲਸੀ ਦੇ ਬੂਟੇ ਵੰਡੇ ਜਾਣਗੇ। ਪ੍ਰਧਾਨ ਰਾਣਾ ਰਣਦੀਪ ਸਿੰਘ ਕੌਸ਼ਲ ਨੇ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦਾ ਕਾਰਜ ਵਾਤਾਵਰਣ ਪ੍ਰੇਮੀ ਵਿਜੇ ਰਾਣਾ ਅਤੇ ਰਾਣਾ ਲਲਿਤ ਕੁਮਾਰ ਕਰਨਗੇ। ਇਸ ਮੌਕੇ ਵੱਖ-ਵੱਖ ਬੁਲਾਰੇ ਵਾਤਾਵਰਣ ਨੂੰ ਪ੍ਰਦੂਸ਼ਣ ਅਤੇ ਪਲਾਸਟਿਕ ਮੁਕਤ ਅਤੇ ਹਰਾ-ਭਰਾ ਬਣਾਉਣ ਲਈ ਕੀਮਤੀ ਸੁਝਾਅ ਦੇਣਗੇ। ਇਸ ਤੋਂ ਇਲਾਵਾ ਆਉਣ ਵਾਲੇ ਮਹੀਨਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਬੂਟੇ ਲਗਾਉਣ ਦੇ ਪ੍ਰੋਗਰਾਮ ਬਣਾਉਣਗੇ। ਇਹ ਜਾਣਕਾਰੀ ਭਾਰਤ ਵਿਕਾਸ ਪ੍ਰੀਸ਼ਦ ਬਲਾਚੌਰ ਦੇ ਸੈਕਟਰੀ ਸੁਨੀਲ ਸ਼ਰਮਾਂ ਨੇ ਦਿੱਤੀ। ਉਨ੍ਹਾਂ ਵਾਤਾਵਰਣ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਮ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੀ ਸਿਰਜਣਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਨ ਅਤੇ ਪ੍ਰੀਸ਼ਦ ਦਾ ਹਿੱਸਾ ਬਣਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਆਰਮੀ ਸਕੂਲਾਂ ‘ਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਦਾ ਮਾਮਲਾ ਭਖਿਆ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਨੇ ਡੀ.ਐਸ.ਪੀ. ਸੁਲਤਾਨਪੁਰ ਲੋਧੀ ਨੂੰ ਦਿੱਤਾ ਮੰਗ ਪੱਤਰ
Ad Position 24