16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਅਰੋੜਾ ਮਹਾਂ ਸਭਾ ਵਲੋਂ ਸ੍ਰੀ ਅਰੂਟ ਮਹਾਰਾਜ ਜੀ ਦੇ ਜਨਮ ਦਿਹਾੜੇ ਦੇ ਸਬੰਧ ‘ਚ ਸਮਾਗਮ

Ad Position 21
No active advertisement
ਅਜੀਤ ਡੈਸਕ 04-06-2026
ਕਪੂਰਥਲਾ, 3 ਜੂਨ (ਵਿ.ਪ੍ਰ.)-ਅਰੋੜਾ ਮਹਾਂ ਸਭਾ ਕਪੂਰਥਲਾ ਵਲੋਂ ਸ੍ਰੀ ਅਰੂਟ ਮਹਾਰਾਜ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸਥਾਨਕ ਰਮਨੀਕ ਹੋਟਲ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਅਰੋੜਾ ਮਹਾਂਸਭਾ ਦੇ ਕੌਮੀ ਚੇਅਰਮੈਨ ਧਰਮਪਾਲ ਗਰੋਵਰ, ਪੰਜਾਬ ਦੇ ਉਪ ਪ੍ਰਧਾਨ ਤੇ ਉੱਘੇ ਸ਼ਾਇਰ ਕੰਵਰ ਇਕਬਾਲ ਸਿੰਘ, ਸਭਾ ਦੇ ਜ਼ਿਲ੍ਹਾ ਪ੍ਰਧਾਨ ਨਵਜੀਤ ਸਿੰਘ ਰਾਜੂ ਨੇ ਸ੍ਰੀ ਅਰੂਟ ਮਹਾਰਾਜ ਦੇ ਜੀਵਨ ਤੇ ਉਨ੍ਹਾਂ ਵਲੋਂ ਦਿੱਤੇ ਗਏ ਸਮਾਜਿਕ ਤੇ ਧਾਰਮਿਕ ਸੰਦੇਸ਼ਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਅਰੋੜਾ ਮਹਾਂ ਸਭਾ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਬਾਰੇ ਵੀ ਚਾਨਣਾ ਪਾਇਆ | ਇਸ ਮੌਕੇ ਸਭਾ ਦੇ ਮੈਂਬਰਾਂ ਨੇ ਸ੍ਰੀ ਅਰੂਟ ਮਹਾਰਾਜ ਜੀ ਦੇ ਮਾਰਗ ‘ਤੇ ਚੱਲਣ ਤੇ ਸਮਾਜਿਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਕਰਨ ਦਾ ਸੰਕਲਪ ਲਿਆ | ਇਸ ਮੌਕੇ ਸ੍ਰੀ ਅਰੂਟ ਮਹਾਰਾਜ ਜੀ ਦੀ ਪ੍ਰਤਿਮਾ ‘ਤੇ ਜੋਤੀ ਜਗਾ ਕੇ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ ਤੇ ਪੂਜਾ ਅਰਚਨਾ ਉਪਰੰਤ ਫਰੂਟ ਦਾ ਲੰਗਰ ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਸਮਾਗਮ ਵਿਚ ਸਭਾ ਦੇ ਸ਼ਹਿਰੀ ਪ੍ਰਧਾਨ ਜੀਤ ਅਰੋੜਾ, ਗੁਲਸ਼ਨ ਅਰੋੜਾ, ਸੰਜੀਵ ਬਜਾਜ, ਸ੍ਰੀ ਨਰਾਇਣ ਅਰੋੜਾ, ਪਰਮਜੀਤ ਪਸਰੀਚਾ, ਕਪਿਲ ਗਰੋਵਰ, ਕਰਨ ਗਰੋਵਰ, ਸਚਿਨ ਅਰੋੜਾ, ਪੁਸ਼ਪਿੰਦਰ ਸਿੰਘ, ਫ਼ਤਿਹਜੀਤ ਸਿੰਘ, ਰਜਿੰਦਰਪਾਲ ਸਿੰਘ, ਸੁਮੇਸ਼ ਬਜਾਜ, ਅਮਨ ਸਚਦੇਵਾ, ਸੁਮਿਤ ਸਚਦੇਵਾ, ਦੀਪਕ ਅਰੋੜਾ, ਗੌਰਵ ਮੜੀਆ, ਅਜੇ ਸਭਰਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਨੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪੰਜਾਬ ਦੇ ਆਰਮੀ ਸਕੂਲਾਂ ‘ਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜ੍ਹਾਉਣ ਦਾ ਮਾਮਲਾ ਭਖਿਆ
Ad Position 24