21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਅੰਤਰਰਾਸ਼ਟਰੀ ਦੌੜਾਕ ਗੁਰਿੰਦਰਵੀਰ ਸਿੰਘ ਦੇ ਮਾਪਿਆਂ ਦਾ ਬੀਬੀ ਜਗੀਰ ਕੌਰ ਵਲੋਂ ਵਿਸ਼ੇਸ਼ ਸਨਮਾਨ <br/>

Ad Position 21
No active advertisement
ਅੰਤਰਰਾਸ਼ਟਰੀ ਖਿਡਾਰੀ ਗੁਰਿੰਦਰਵੀਰ ਸਿੰਘ ਦੇ ਮਾਪਿਆਂ ਦਾ ਸਨਮਾਨ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਬੀਬੀ ਜਗੀਰ ਕੌਰ ਤੇ ਹੋਰ ਸ਼ਖ਼ਸੀਅਤਾਂ | ਤਸਵੀਰ-ਸੁਖਜਿੰਦਰ ਸਿੰਘ <br/> 05-06-2026
ਬੇਗੋਵਾਲ, 4 ਜੂਨ (ਸੁਖਜਿੰਦਰ ਸਿੰਘ)-ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਲੁਬਾਣਾ ਭਾਈਚਾਰੇ ਨਾਲ ਸੰਬੰਧਿਤ ਮਾਣਮੱਤੀਆਂ ਸ਼ਖ਼ਸੀਅਤਾਂ ਨੂੰ ਵਧੀਆਂ ਮੁਕਾਮ ਹਾਸਿਲ ਕਰਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ, ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਪੁਨਰ ਸੁਰਜੀਤ ਤੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਖੇਡ ਜਗਤ ਵਿਚ ਇਲਾਕੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਅੰਤਰਰਾਸ਼ਟਰੀ ਦੌੜਾਕ ਇੰਟਰਨੈਸ਼ਨਲ ਖਿਡਾਰੀ ਬਣ ਚੁੱਕੇ ਗੁਰਿੰਦਰਵੀਰ ਸਿੰਘ ਦੇ ਮਾਤਾ-ਪਿਤਾ ਏ.ਐਸ.ਆਈ. ਕਮਲਜੀਤ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਹ ਸਨਮਾਨ ਸਮਾਗਮ ਮਹਾਨ ਤਪੱਸਵੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ | ਦੁਨੀਆ ਦਾ ਸਭ ਤੋਂ ਤੇਜ਼ ਖਿਡਾਰੀ ਗੁਰਿੰਦਰਵੀਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਵੱਡੀ ਪ੍ਰਾਪਤੀ ਕਰਕੇ ਭਾਈਚਾਰੇ ਦਾ ਮਾਣ ਵਧਾਇਆ ਹੈ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਦੌੜਾਕ ਗੁਰਿੰਦਰ ਵੀਰ ਸਿੰਘ ਨੇ ਆਪਣੀ ਮਿਹਨਤ ਸਦਕਾ ਖੇਡ ਮੈਦਾਨ ਵਿਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ | ਇਸ ਮੌਕੇ ਬੀਬੀ ਜਗੀਰ ਕੌਰ ਨੇ ਦੌੜਾਕ ਗੁਰਿੰਦਰ ਵੀਰ ਸਿੰਘ ਦੇ ਮਾਪਿਆਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਦਿਆਂ ਵਧਾਈ ਦਿੱਤੀ | ਬੀਬੀ ਜਗੀਰ ਕੌਰ ਨੇ ਸਨਮਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸਾਨੂੰ ਅਜਿਹੇ ਹੋਣਹਾਰ ਨੌਜਵਾਨਾਂ 'ਤੇ ਮਾਣ ਹੈ ਜੋ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿਚ ਦੇਸ਼ ਅਤੇ ਆਪਣੇ ਮਾਪਿਆਂ ਦਾ ਨਾਂ ਚਮਕਾ ਰਹੇ ਹਨ | ਸਿੱਖ ਨੌਜਵਾਨ ਗੁਰਿੰਦਰ ਵੀਰ ਸਿੰਘ ਦੀ ਇਸ ਸਫਲਤਾ ਪਿੱਛੇ ਉਸ ਦੇ ਮਾਪਿਆਂ ਦੀ ਸਖ਼ਤ ਮਿਹਨਤ ਅਤੇ ਪ੍ਰੇਰਨਾ ਹੈ, ਜਿਨ੍ਹਾਂ ਨੇ ਆਪਣੇ ਪੁੱਤਰ ਨੂੰ ਇਸ ਮੁਕਾਮ ਤੱਕ ਪਹੁੰਚਾਇਆ | ਉਨ੍ਹਾਂ ਅੱਗੇ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਧਰਤੀ ਹਮੇਸ਼ਾ ਹੀ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਅੱਗੇ ਰਹੀ ਹੈ ਅਤੇ ਅਜਿਹੇ ਖਿਡਾਰੀ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ | ਸਾਰਿਆਂ ਨੇ ਗੁਰਵਿੰਦਰ ਸਿੰਘ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਅਥਲੀਟ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ, ਸਤਪਾਲ ਸਿੰਘ ਮੁਲਤਾਨੀ, ਰਜਨੀਤ ਕੌਰ ਡੇਜੀ ਕੁਲਵੰਤ ਸਿੰਘ ਸਹਿਗਲ, ਬਲਵਿੰਦਰ ਸਿੰਘ ਬੱਬੂ ਸਟੇਜ ਸੈਕਟਰੀ, ਡਾਕਟਰ ਮਨਿੰਦਰ ਸਿੰਘ, ਮਾਸਟਰ ਕਮਲਜੀਤ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਿੱਜੀ ਸਕੂਲਾਂ ਦੀਆਂ ਫ਼ੀਸਾਂ 'ਤੇ ਸਰਕਾਰ ਦੀ ਸਖ਼ਤੀ, ਪ੍ਰਬੰਧਕਾਂ ਲਈ ਬਣੀ ਮੁਸ਼ਕਿਲ <br/> ਅਗਲੀ ਖ਼ਬਰ ਨੌਜਵਾਨ ਨਾਲ ਹੱਥੋਪਾਈ ਕਰਕੇ ਮੋਬਾਈਲ ਤੇ ਪਰਸ ਖੋਹ ਕੇ ਲੈ ਜਾਣ ਵਾਲੇ ਦੋ ਗਿ੍ਫ਼ਤਾਰ <br/>
Ad Position 24