21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪ੍ਰਾਈਵੇਟ ਸਕੂਲਾਂ ਵਲੋਂ ਮਨਮਰਜ਼ੀ ਨਾਲ ਲਈ ਜਾਣ ਵਾਲੀ ਫ਼ੀਸ ਵਿਰੁੱਧ ਭਗਵੰਤ ਮਾਨ ਸਰਕਾਰ ਦਾ ਫ਼ੈਸਲਾ ਇਤਿਹਾਸਕ ਕਦਮ-ਚੀਮਾ <br/>

Ad Position 21
No active advertisement
ਚੇਅਰਮੈਨ ਸੱਜਣ ਸਿੰਘ ਚੀਮਾ, ਜਸਵਿੰਦਰ ਕੌਰ, ਗੁਰਵਿੰਦਰ ਕੌਰ, ਸਰਪੰਚ ਸੁਖਵਿੰਦਰ ਸਿੰਘ ਸੌਂਦ, ਸਰਪੰਚ ਬਿਕਰਮ ਸਿੰਘ ਉੱਚਾ ਦੀਆਂ ਤਸਵੀਰਾਂ | <br/> 05-06-2026
ਸੁਲਤਾਨਪੁਰ ਲੋਧੀ, 4 ਜੂਨ (ਥਿੰਦ)-ਭਗਵੰਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਵਾਲੀ ਫ਼ੀਸ ਨੀਤੀ ਦੇ ਵਿਰੁੱਧ ਲਿਆ ਗਿਆ ਫ਼ੈਸਲਾ ਇਕ ਇਤਿਹਾਸਕ ਕਦਮ ਹੈ ਕਿਉਂਕਿ ਬੱਚਿਆਂ ਦੇ ਮਾਪੇ ਬਹੁਤ ਲੰਮੇ ਸਮੇਂ ਤੋਂ ਮੰਗ ਕਰ ਰਹੇ ਸਨ ਕਿ ਪ੍ਰਾਈਵੇਟ ਸਕੂਲ ਉਨ੍ਹਾਂ ਦੀ ਵੱਡੀ ਲੁੱਟ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਪ੍ਰਾਈਵੇਟ ਸਕੂਲ ਸਿਰਫ਼ 5 ਫ਼ੀਸਦੀ ਹੀ ਸਾਲਾਨਾ ਵਾਧਾ ਕਰ ਸਕਦੇ ਹਨ | ਉਨ੍ਹਾਂ ਨੇ ਕਿਹਾ ਕਿ ਮਾਪਿਆਂ ਵੱਲੋਂ ਇਹ ਚਿਰਾਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਿਆ ਜਾਵੇ | ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ, ਕਿਉਂਕਿ ਬਹੁਤੇ ਪ੍ਰਾਈਵੇਟ ਸਕੂਲ ਸਿਆਸੀ ਆਗੂਆਂ ਦੇ ਨਾਲ਼ ਸੰਬੰਧਿਤ ਸਨ | ਉਨ੍ਹਾਂ ਨੇ ਕਿਹਾ ਕਿ ਇਹ ਫ਼ੈਸਲਾ ਸਾਰੀਆਂ ਲਾਜ਼ਮੀ ਫ਼ੀਸਾਂ ਤੇ ਵੀ ਲਾਗੂ ਹੋਵੇਗਾ | ਉਨ੍ਹਾਂ ਨੇ ਕਿਹਾ ਕਿ ਜੇ ਪਿਛਲੇ ਤਿੰਨ ਸਾਲਾਂ ਦੌਰਾਨ ਪ੍ਰਾਈਵੇਟ ਸਕੂਲ ਕਮੇਟੀਆਂ ਨੇ ਨਿਰਧਾਰਿਤ ਨਿਯਮਾਂ ਤੋਂ ਉਲਟ ਫ਼ੀਸ ਵਧਾਈ ਹੈ ਤਾਂ ਉਹ ਵਾਪਸ ਕਰਨੀ ਪਵੇਗੀ | ਇਸ ਮੌਕੇ ਹਲਕੇ ਦੇ ਸੀਨੀਅਰ ਆਗੂਆਂ ਸਾਬਕਾ ਸਰਪੰਚ ਜਸਵਿੰਦਰ ਕੌਰ ਟਿੱਬਾ, ਹਲਕਾ ਕੋਆਰਡੀਨੇਟਰ ਗੁਰਵਿੰਦਰ ਕੌਰ, ਬਲਾਕ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਸੌਂਦ, ਸਰਪੰਚ ਬਿਕਰਮ ਸਿੰਘ ਉੱਚਾ, ਕੋਆਰਡੀਨੇਟਰ ਸੁਖਦੇਵ ਸਿੰਘ ਟਿੱਬਾ, ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਟੋਡਰਵਾਲ, ਸਰਪੰਚ ਬਲਜਿੰਦਰ ਸਿੰਘ ਪਾਲਾ ਆਦਿ ਨੇ ਵੀ ਭਗਵੰਤ ਮਾਨ ਸਰਕਾਰ ਦੇ ਫ਼ੈਸਲੇ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਇਸ ਦੀ ਬਹੁਤ ਵੱਡੀ ਲੋੜ ਸੀ | ਮਾਪਿਆਂ ਵਿਚ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਕਾਰਨ ਮਨਾਂ ਵਿਚ ਭਾਰੀ ਗੁੱਸਾ ਸੀ | ਭਗਵੰਤ ਮਾਨ ਸਰਕਾਰ ਨੇ ਦੇ ਇਸ ਫ਼ੈਸਲੇ ਨੇ ਲੋਕਾਂ ਦੇ ਦਿਲ ਜਿੱਤ ਲਏ ਹਨ |

Ad Position 22
No active advertisement
ਪਿਛਲੀ ਖ਼ਬਰ ਡਾ. ਚੱਬੇਵਾਲ ਵਲੋਂ ਪਿੰਡ ਨੰਗਲ ਤੋਂ ਤੀਰਥ ਅਸਥਾਨਾ ਲਈ ਬੱਸ ਰਵਾਨਾ <br/> ਅਗਲੀ ਖ਼ਬਰ ਨਿੱਜੀ ਸਕੂਲਾਂ ਦੀਆਂ ਫ਼ੀਸਾਂ 'ਤੇ ਸਰਕਾਰ ਦੀ ਸਖ਼ਤੀ, ਪ੍ਰਬੰਧਕਾਂ ਲਈ ਬਣੀ ਮੁਸ਼ਕਿਲ <br/>
Ad Position 24