21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਇਕ ਵਿਅਕਤੀ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਏ ਤਿੰਨ ਲੁਟੇਰੇ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 05-06-2026
ਕਪੂਰਥਲਾ, 4 ਜੂਨ (ਸਡਾਨਾ)-ਇਕ ਵਿਅਕਤੀ ਪਾਸੋਂ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਏ ਤਿੰਨ ਲੁਟੇਰਿਆਂ ਨੂੰ ਸਦਰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸ਼ਿਤੋਲੀ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਰਜ਼ਾਪੁਰ ਨੇ ਦੱਸਿਆ ਕਿ ਉਹ ਆਪਣੀ ਮੋਟਰਸਾਈਕਲ ਰੇਹੜੀ 'ਤੇ ਬੂਟੇ ਵੇਚਣ ਦਾ ਕੰਮ ਕਰਦਾ ਹੈ ਤੇ ਬੀਤੇ ਦਿਨ ਜਦੋਂ ਉਹ ਦੁਪਹਿਰ ਕਰੀਬ 12 ਵਜੇ ਬੂਟੇ ਵੇਚ ਕੇ ਵਾਪਸ ਆ ਰਿਹਾ ਸੀ ਤਾਂ ਪਿੰਡ ਰਜ਼ਾਪੁਰ ਨੇੜੇ ਸਕੂਟਰੀ 'ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨਾਂ ਨੇ ਉਸ ਨੂੰ ਜਬਰੀ ਰੋਕ ਲਿਆ ਤੇ ਉਸ 'ਤੇ ਦਾਤਰ ਨਾਲ ਵਾਰ ਕਰਦੇ ਹੋਏ ਉਸ ਦਾ ਮੋਬਾਈਲ ਫ਼ੋਨ ਖੋਹ ਲਿਆ ਤੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੇ ਪੱਧਰ 'ਤੇ ਵਿਅਕਤੀਆਂ ਦੀ ਭਾਲ ਕੀਤੀ, ਜਿਸ 'ਤੇ ਉਸ ਨੂੰ ਪਤਾ ਲੱਗਾ ਕਿ ਉਸ ਨਾਲ ਖੋਹ ਦੀ ਵਾਰਦਾਤ ਨੂੰ ਅੰਜਾਮ ਕਥਿਤ ਦੋਸ਼ੀ ਰਸ਼ਪਾਲ ਸਿੰਘ ਵਾਸੀ ਵਡਾਲਾ ਖੁਰਦ, ਅਜੈ ਉਰਫ਼ ਘੋੜਾ ਵਾਸੀ ਸਰਕੁਲਰ ਰੋਡ ਤੇ ਮਨਪ੍ਰੀਤ ਉਰਫ਼ ਗੋਲੂ ਵਾਸੀ ਸਰਕੁਲਰ ਰੋਡ ਨਵੀਂ ਆਬਾਦੀ ਨੇ ਦਿੱਤਾ ਹੈ, ਜਿਸ 'ਤੇ ਸਦਰ ਪੁਲਿਸ ਨੇ ਉਕਤ ਤਿੰਨਾਂ ਵਿਅਕਤੀਆਂ ਵਿਰੁੱਧ ਖੋਹ ਦਾ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਵਾਰਦਾਤ ਸਮੇਂ ਵਰਤੀ ਗਈ ਸਕੂਟਰੀ ਵੀ ਬਰਾਮਦ ਕਰ ਲਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪੀ.ਐੱਮ. ਸਵਾਨਿਧੀ ਯੋਜਨਾ ਨਾਲ ਜ਼ਿਲ੍ਹੇ ਵਿਚ ਰੇਹੜੀ ਤੇ ਫੜੀ ਵਾਲੇ ਆਰਥਿਕ ਤੌਰ 'ਤੇ ਮਜ਼ਬੂਤ ਹੋਏ-ਰਣਜੀਤ ਸਿੰਘ ਖੋਜੇਵਾਲ... ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਧਾਰਮਿਕ ਜਥੇਬੰਦੀਆਂ ਦੀ ਹੋਈ ਇਕੱਤਰਤਾ <br/>
Ad Position 24