21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੀਰ ਬਾਬਾ ਅਹਿਮਦ ਸ਼ਾਹ ਦਾ ਸਾਲਾਨਾ ਜੋੜ ਮੇਲਾ 7 ਜੂਨ ਨੂੰ

Ad Position 21
No active advertisement
ਅਜੀਤ ਡੈਸਕ 05-06-2026

ਤਲਵੰਡੀ ਚੌਧਰੀਆਂ, 4 ਜੂਨ (ਪਰਸਨ ਲਾਲ ਭੋਲਾ)-ਪੀਰ ਬਾਬਾ ਅਹਿਮਦ ਸ਼ਾਹ ਜੀ ਦੀ ਦਰਗਾਹ ਟਿੱਬਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 13ਵਾਂ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਬਾਬਾ ਅਹਿਮਦ ਸ਼ਾਹ ਵੱਲੋਂ ਸਮੂਹ ਸੰਗਤ, ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ 7 ਜੂਨ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਅਹਿਮਦ ਸ਼ਾਹ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੱਬਲੂ ਤੇ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਜੀਤਾ ਨੇ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦਾ ਆਗਾਜ਼ 11 ਵਜੇ ਹੋਵੇਗਾ | ਇਸ ਤੋਂ ਪਹਿਲਾਂ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਝੰਡੇ ਦੀ ਰਸਮ 10 ਵਜੇ ਅਦਾ ਕੀਤੀ ਜਾਵੇਗੀ | ਇਸ ਮੌਕੇ ਮਨੂੰ ਭੱਟੀ ਤੇ ਜੱਸੀ, ਸ਼ਕੀਲ ਬਿੱਲਾ ਤੇ ਹੋਰ ਕਲਾਕਾਰ ਆਪਣੇ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ ਕਰਨਗੇ | ਸਭਿਆਚਾਰਕ ਪ੍ਰੋਗਰਾਮ ਵਿਚ ਸੂਫ਼ੀ ਗਾਇਕ ਹੁਸੈਨ ਸਿਸਟਰਜ਼ (ਸੂਫ਼ੀ ਗਾਇਕਾ ਗੋਲਡ ਮੈਡਲਿਸਟ) ਆਪਣੇ ਕਲਾਮ ਰਾਹੀਂ ਬਾਬਾ ਜੀ ਦੇ ਦਰਬਾਰ 'ਤੇ ਹਾਜ਼ਰੀ ਲਵਾਉਣਗੀਆਂ | ਸਭਿਆਚਾਰਕ ਪ੍ਰੋਗਰਾਮ ਦੀ ਮੁੱਖ ਡਿਊਟ ਜੋੜੀ ਬਲਕਾਰ ਅਣਖੀਲਾ ਤੇ ਮਨਜਿੰਦਰ ਗੁਲਸ਼ਨਾ ਆਪਣੇ ਗੀਤਾਂ ਰਾਹੀਂ ਸਭਿਆਚਾਰ ਪ੍ਰੋਗਰਾਮ ਦੀ ਸਮਾਪਤੀ ਤੱਕ ਆਪਣੇ ਦੋਗਾਣਿਆਂ ਦੀ ਛਹਿਬਰ ਲਾਉਣਗੇ | ਇਸੇ ਦੌਰਾਨ ਸੀ.ਐਚ.ਸੀ. ਟਿੱਬਾ ਵੱਲੋਂ ਫ਼੍ਰੀ ਮੈਡੀਕਲ ਕੈਂਪ ਲਗਾਇਆ ਜਾਵੇਗਾ | ਸਟੇਜ ਸੰਚਾਲਨ ਦੀ ਭੂਮਿਕਾ ਸੂਫ਼ੀ ਲੇਖਕ ਮੁਖਤਾਰ ਸਹੋਤਾ ਨਿਭਾਉਣਗੇ | ਇਸ ਮੌਕੇ ਚਾਹ, ਪਕੌੜਿਆਂ, ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੋਂ ਇਲਾਵਾ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਮੇਲੇ ਦਾ ਲਾਈਵ ਸੋਨੰੂ ਖੰਭ ਡਿਜੀਟਲ ਸਟੂਡੀਓ ਟਿੱਬਾ ਵੱਲੋਂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੈਟਰੋਲ, ਡੀਜ਼ਲ, ਘਰੇਲੂ ਗੈਸ ਦੀਆਂ ਕੀਮਤਾਂ 'ਚ ਵਾਧਾ ਕਰਕੇ ਸਰਕਾਰ ਲੋਕਾਂ ਨਾਲ ਕਰ ਰਹੀ ਧੱਕਾ-ਅਮਰੀਕ ਸਿੰਘ ਬੋਪਾਰਾਏ ਅਗਲੀ ਖ਼ਬਰ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਅਪਾਹਜ ਵਿਅਕਤੀ ਹਸਪਤਾਲ ਦਾਖਲ ਕਰਵਾਇਆ
Ad Position 24