21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੈਟਰੋਲ, ਡੀਜ਼ਲ, ਘਰੇਲੂ ਗੈਸ ਦੀਆਂ ਕੀਮਤਾਂ 'ਚ ਵਾਧਾ ਕਰਕੇ ਸਰਕਾਰ ਲੋਕਾਂ ਨਾਲ ਕਰ ਰਹੀ ਧੱਕਾ-ਅਮਰੀਕ ਸਿੰਘ ਬੋਪਾਰਾਏ

Ad Position 21
No active advertisement
ਪ੍ਰਧਾਨ ਅਮਰੀਕ ਸਿੰਘ ਬੋਪਾਰਾਏ ਦੀ ਤਸਵੀਰ | <br/> 05-06-2026
ਭੁਲੱਥ, 4 ਜੂਨ (ਮੇਹਰ ਚੰਦ ਸਿੱਧੂ)-ਸਰਕਾਰ ਪੈਟਰੋਲ ਡੀਜ਼ਲ ਤੇ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਜਨਤਾ ਨਾਲ ਧੱਕਾ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਕਾਂਗਰਸੀ ਆਗੂ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ ਨੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਿੱਥੇ ਦਿਨ ਪ੍ਰਤੀ ਦਿਨ ਵਧ ਰਹੀ ਮਹਿੰਗਾਈ ਨੂੰ ਲਗਾਮ ਨਹੀਂ ਲਗਾ ਰਹੀ, ਉੱਥੇ ਪੈਟਰੋਲ, ਡੀਜ਼ਲ ਘਰੇਲੂ ਗੈਸ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਆਮ ਜਨਤਾ 'ਤੇ ਵੱਡਾ ਬੋਝ ਪਾਉਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਆਰਥਿਕ ਤੌਰ 'ਤੇ ਆਮ ਗ਼ਰੀਬ ਵਰਗ, ਛੋਟਾ ਕਿਸਾਨ, ਛੋਟਾ ਦੁਕਾਨਦਾਰ ਵਧ ਰਹੀ ਮਹਿੰਗਾਈ ਕਰਕੇ ਪ੍ਰਭਾਵਿਤ ਹੋ ਰਿਹਾ ਹੈ, ਗ਼ਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ 2 ਵਕਤ ਦੀ ਰੋਟੀ ਦਾ ਜੁਗਾੜ ਕਰਨਾ ਔਖਾ ਹੋਇਆ ਪਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਮੁਰਾਲੇ ਵਾਲਿਆਂ ਦੀ ਬਰਸੀ 'ਤੇ ਬੀਬੀ ਜਗੀਰ ਕੌਰ ਵਲੋਂ ਲੁਬਾਣਾ ਭਾਈਚਾਰੇ ਨਾਲ ਸੰਬੰਧਿਤ ਕੁਝ ਅਧਿਕਾਰੀਆਂ ਦਾ ਸਨਮਾਨ... ਅਗਲੀ ਖ਼ਬਰ ਪੀਰ ਬਾਬਾ ਅਹਿਮਦ ਸ਼ਾਹ ਦਾ ਸਾਲਾਨਾ ਜੋੜ ਮੇਲਾ 7 ਜੂਨ ਨੂੰ
Ad Position 24