21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਅੰਗਹੀਣ ਵਿਅਕਤੀਆਂ ਤੇ ਸੀਨੀਅਰ ਸਿਟੀਜ਼ਨ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰੀ-ਸਰਵੇ ਕਰਵਾਇਆ <br/>

Ad Position 21
No active advertisement
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਐਲਮੀਕੋ ਦੇ ਜੂਨੀਅਰ ਮੈਨੇਜਰ ਅਸ਼ੋਕ ਕੁਮਾਰ ਸਾਹੂ ਤੇ ਆਡਓਲੋਜਿਸਟ ਤੁਸ਼ਾਰ ਸੀਵਾਚ ਨਾਲ ਇਕ ਮੀਟਿੰਗ ਵਿਚ ਗੱਲਬਾਤ ਕਰਦੇ ਹੋਏ | <br/> 05-06-2026
ਕਪੂਰਥਲਾ, 4 ਜੂਨ (ਵਿ.ਪ੍ਰ.)-ਜ਼ਿਲ੍ਹੇ ਵਿਚਲੇ ਅੰਗਹੀਣ ਵਿਅਕਤੀਆਂ ਤੇ ਸੀਨੀਅਰ ਸਿਟੀਜ਼ਨ ਨੂੰ ਸਹਾਇਕ ਉਪਕਰਨ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰੀ ਸਰਵੇ ਕਰਵਾਇਆ ਜਾਵੇਗਾ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਵਲੋਂ ਦਿੱਤੀਆਂ ਗਈਆਂ ਸਹੂਲਤਾਂ ਤੋਂ ਵਾਂਝਾ ਨਾ ਰਹੇ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਜ਼ਿਲ੍ਹੇ ਵਿਚ ਅੰਗਹੀਣਾਂ ਤੇ ਸੀਨੀਅਰ ਸਿਟੀਜ਼ਨ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਏ ਜਾਣ ਵਾਲੇ ਅਸੈਸਮੈਂਟ ਅਤੇ ਵੰਡ ਕੈਂਪਾਂ ਸਬੰਧੀ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿਚ ਅੰਗਹੀਣਾਂ ਤੇ ਸੀਨੀਅਰ ਸਿਟੀਜ਼ਨਾਂ ਦਾ ਪ੍ਰੀ ਸਰਵੇ ਕਰਵਾਉਣ ਤਾਂ ਜੋ ਅਸੈਸਮੈਂਟ ਤੇ ਵੰਡ ਕੈਂਪਾਂ ਵਿਚ ਯੋਗ ਵਿਅਕਤੀਆਂ ਦੀ ਸਹੀ ਪਹਿਚਾਣ ਕਰਕੇ ਉਨ੍ਹਾਂ ਨੂੰ ਲੋੜੀਂਦੇ ਉਪਕਰਨ ਦੇਣੇ ਯਕੀਨੀ ਬਣਾਏ ਜਾਣ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਗਹੀਣ ਤੇ ਸੀਨੀਅਰ ਸਿਟੀਜ਼ਨ ਦੀਆਂ ਐਸੋਸੀਏਸ਼ਨ ਤੇ ਹੋਰ ਸਮਾਜਿਕ ਸੰਗਠਨਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਜ਼ਮੀਨੀ ਪੱਧਰ 'ਤੇ ਸਾਰੇ ਯੋਗ ਲਾਭਪਾਤਰੀਆਂ ਦੀ ਸਹੀ ਮੈਪਿੰਗ ਹੋ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਤੇ ਸਹੂਲਤਾਂ ਨੂੰ ਅਸਲ ਲਾਭਪਾਤਰੀਆਂ ਤੱਕ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਮੀਟਿੰਗ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜੀਵ ਢਾਂਡਾ, ਐਲਮੀਕੋ ਕੰਪਨੀ ਦੇ ਜੂਨੀਅਰ ਮੈਨੇਜਰ ਅਸ਼ੋਕ ਕੁਮਾਰ ਸ਼ਾਹੂ ਤੇ ਆਡੀਓਲੋਜਿਸਟ ਤੁਸ਼ਾਰ ਸੀਵਾਚ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜੀਵਨ 'ਤੇ ਲਿਖੀ ਗਿਆਨੀ ਅਜੀਤ ਸਿੰਘ ਦੀ ਪਲੇਠੀ ਕਿਤਾਬ ਨੂੰ ਕੀਤਾ ਰਿਲੀਜ਼ <br/... ਅਗਲੀ ਖ਼ਬਰ ਸੰਤ ਮੁਰਾਲੇ ਵਾਲਿਆਂ ਦੀ ਬਰਸੀ 'ਤੇ ਬੀਬੀ ਜਗੀਰ ਕੌਰ ਵਲੋਂ ਲੁਬਾਣਾ ਭਾਈਚਾਰੇ ਨਾਲ ਸੰਬੰਧਿਤ ਕੁਝ ਅਧਿਕਾਰੀਆਂ ਦਾ ਸਨਮਾਨ...
Ad Position 24