12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ <br/>

Ad Position 21
No active advertisement
ਅਜੀਤ ਡੈਸਕ 06-06-2026
ਕਪੂਰਥਲਾ, 5 ਜੂਨ (ਅਮਰਜੀਤ ਕੋਮਲ)-ਵਿਸ਼ਵ ਵਾਤਾਵਰਣ ਦਿਵਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਕਰਵਾਏ ਗਏ ਸਮਾਗਮਾਂ ਵਿਚ ਬੱਚਿਆਂ ਨੇ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਪ੍ਰਣ ਲਿਆ | ਇਸੇ ਸਬੰਧ ਵਿਚ ਹੀ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੂਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਸਕੂਲ ਦੇ ਸਟਾਫ਼ ਨਾਲ ਸਕੂਲ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾ ਕੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ | ਇਸ ਸਬੰਧੀ ਹੋਏ ਸਮਾਗਮ ਵਿਚ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਹਰੇ ਰੰਗ ਦੇ ਪਹਿਰਾਵੇ ਵਿਚ ਸ਼ਾਮਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਨੇ ਪਲਾਸਟਿਕ ਦੀ ਵਰਤੋਂ ਘਟਾਉਣ ਤੇ ਪੁਰਾਣੀਆਂ ਵਸਤੂਆਂ ਨੂੰ ਮੁੜ ਵਰਤੋਂ ਵਿਚ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਕਿ ਅਸੀਂ ਵਾਤਾਵਰਣ ਦੀ ਰੱਖਿਆ ਲਈ ਵੱਧ ਤੋਂ ਵੱਧ ਯਤਨ ਕਰੀਏ | ਸਮਾਗਮ ਵਿਚ ਵਿਦਿਆਰਥੀਆਂ ਨੇ ਕਵਿਤਾਵਾਂ ਤੇ ਭਾਸ਼ਣ ਰਾਹੀਂ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੱਤਾ | ਇਸ ਤੋਂ ਇਲਾਵਾ ਵਾਤਾਵਰਣ ਨਾਲ ਸਬੰਧਿਤ ਹੋਰ ਗਤੀਵਿਧੀਆਂ ਵੀ ਬਾਖ਼ੂਬੀ ਨਾਲ ਪੇਸ਼ ਕੀਤੀਆਂ ਗਈਆਂ | ਗਤੀਵਿਧੀ ਕੋਆਰਡੀਨੇਟਰ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਦੀ ਦੇਖ ਰੇਖ ਹੇਠ ਹੋਏ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਕੂਲ ਦੇ ਸਟਾਫ਼ ਮੈਂਬਰਾਂ ਨੇ ਵਿਸ਼ੇਸ਼ ਯੋਗਦਾਨ ਪਾਇਆ | ਇਸ ਮੌਕੇ ਵਿਦਿਆਰਥੀਆਂ ਤੇ ਸਟਾਫ਼ ਨੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਉਣ ਦਾ ਸੰਕਲਪ ਲਿਆ |
ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਵਾਤਾਵਰਨ ਦਿਵਸ ਮਨਾਇਆ
ਵਿਸ਼ਵ ਵਾਤਾਵਰਣ ਦਿਵਸ ਸਬੰਧੀ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੈੱਸਟ ਆਊਟ ਦਾ ਵੇਸਟ ਗਤੀਵਿਧੀ ਰਾਹੀਂ ਵਿਦਿਆਰਥਣਾਂ ਨੇ ਬੇਕਾਰ ਸਮੱਗਰੀ ਦੀ ਵਰਤੋਂ ਕਰਕੇ ਸੁੰਦਰ ਤੇ ਉਪਯੋਗੀ ਵਸਤੂਆਂ ਤਿਆਰ ਕੀਤੀਆਂ ਤੇ ਇਨ੍ਹਾਂ ਕਲਾਕ੍ਰਿਤੀਆਂ ਰਾਹੀਂ ਵਿਦਿਆਰਥਣਾਂ ਨੇ ਇਹ ਸੰਦੇਸ਼ ਦਿੱਤਾ ਕਿ ਬੇਕਾਰ ਸਮਝੀ ਜਾਣ ਵਾਲੀ ਸਮੱਗਰੀ ਨੂੰ ਸਿਰਜਣਾਤਮਿਕ ਢੰਗ ਨਾਲ ਵਰਤ ਕੇ ਨਵਾਂ ਰੂਪ ਦਿੱਤਾ ਜਾ ਸਕਦਾ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਪੱਧਰ 'ਤੇ ਵਾਤਾਵਰਣ ਦੀ ਸੰਭਾਲ ਲਈ ਯਤਨ ਕਰਨੇ ਚਾਹੀਦੇ ਹਨ | ਡਾ. ਖਹਿਰਾ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ | ਪਲਾਸਟਿਕ ਦੀ ਵਰਤੋਂ ਘਟਾਉਣ ਤੇ ਪੁਰਾਣੀਆਂ ਵਸਤੂਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਤੋਂ ਪਹਿਲਾਂ ਈਕੋ ਕਲੱਬ ਦੀ ਇੰਚਾਰਜ ਪ੍ਰੋ. ਸੰਦੀਪ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਿਚ ਵਡਮੁੱਲੀ ਭੂਮਿਕਾ ਨਿਭਾਉਂਦਿਆਂ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਕੁਦਰਤ ਦੀ ਸੰਭਾਲ ਤੇ ਸਾਫ਼ ਸੁਥਰੇ ਵਾਤਾਵਰਣ ਵਿਚ ਆਪਣਾ ਯੋਗਦਾਨ ਪਾਉਣ ਲਈ ਕਿਹਾ | ਸਮਾਗਮ ਦੀ ਸਮਾਪਤੀ 'ਤੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਰੱਖਿਆ ਤੇ ਹਰੇ ਭਰੇ ਭਵਿੱਖ ਦੀ ਸਿਰਜਣਾ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ |
ਮਿੱਠੜਾ ਕਾਲਜ ਵਿਚ ਕਰਵਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਸਮਾਗਮ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਯੂਨੀਵਰਸਿਟੀ ਦੇ ਐਨ.ਐਸ.ਐਸ. ਵਿਭਾਗ, ਰੈੱਡ ਰੀਬਨ ਕਲੱਬ ਤੇ ਈਕੋ ਕਲੱਬ ਵਲੋਂ ਕਰਵਾਏ ਗਏ ਇਸ ਸਮਾਗਮ ਦੇ ਆਰੰਭ ਵਿਚ ਕਾਲਜ ਦੇ ਕੈਂਪਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਖ-ਵੱਖ ਕਿਸਮ ਦੇ ਬੂਟੇ ਲਗਾ ਕੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ | ਉਪਰੰਤ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ, ਜਲਵਾਯੂ ਪਰਿਵਰਤਨ ਅਤੇ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਪ੍ਰਭਾਵਸ਼ਾਲੀ ਸੰਦੇਸ਼ਾਂ ਨੂੰ ਰਚਨਾਤਮਿਕ ਢੰਗ ਨਾਲ ਪੇਸ਼ ਕੀਤਾ | ਇਸ ਮੌਕੇ ਕਰਵਾਈ ਗਈ ਵਿਸ਼ੇਸ਼ ਗਤੀਵਿਧੀ ਤਹਿਤ ਕਾਲਜ ਕੈਂਪਸ ਵਿਚ ਪੰਛੀਆਂ ਲਈ ਬਣਾਏ ਗਏ ਮਸਨੂਈ ਆਲ੍ਹਣੇ ਵੀ ਟੰਗੇ ਗਏ ਤਾਂ ਜੋ ਪੰਛੀਆਂ ਦੀ ਸੁਰੱਖਿਆ ਤੇ ਸੰਭਾਲ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ | ਕਾਲਜ ਦੀ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵਾਤਾਵਰਣ ਸੁਰੱਖਿਆ ਨਾਲ ਜੋੜਨਾ ਤੇ ਉਨ੍ਹਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਵੱਲ ਪ੍ਰੇਰਿਤ ਕਰਨਾ ਹੈ | ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰ ਸੰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਰੋਜ਼ਾਨਾ ਜੀਵਨ ਵਿਚ ਵਾਤਾਵਰਣ ਦੀ ਸੁਰੱਖਿਆ ਸਬੰਧੀ ਕੰਮ ਕਰਨ | ਬਾਅਦ ਵਿਚ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਤੋਂ ਬਿਨ੍ਹਾਂ ਟਿਕਾਊ ਵਿਕਾਸ ਸੰਭਵ ਨਹੀਂ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਸਿਰਫ਼ ਬੂਟੇ ਲਗਾਉਣ ਤੱਕ ਸੀਮਤ ਨਾ ਰਹਿਣ | ਸਗੋਂ ਉਨ੍ਹਾਂ ਦੀ ਸੰਭਾਲ ਤੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਵੀ ਨਿਰੰਤਰ ਯਤਨ ਕਰਨ | ਉਨ੍ਹਾਂ ਕਾਲਜ ਦੇ ਐਨ.ਐਸ.ਐਸ. ਵਿਭਾਗ, ਰੈੱਡ ਰੀਬਨ ਕਲੱਬ ਤੇ ਈਕੋ ਕਲੱਬ ਵਲੋਂ ਵਾਤਾਵਰਣ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਕਾਲਜ ਦੇ ਅਧਿਆਪਕ, ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘਰ ਵਿਚ ਪਈ ਗਲਤ ਦਵਾਈ ਖਾਣ ਕਾਰਨ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਪ੍ਰੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਮੈਪਿੰਗ ਦੌਰਾਨ ਜ਼ਿਲ੍ਹੇ ਦੇ 94061 ਵੋਟਰ ਖਾਮੀਆਂ ਵਾਲੇ ਪਾਏ ਗਏ-ਅਕਾਸ਼ ਬਾਂਸਲ <br/...
Ad Position 24