12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਘਰ ਵਿਚ ਪਈ ਗਲਤ ਦਵਾਈ ਖਾਣ ਕਾਰਨ ਇਕ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 06-06-2026
ਕਪੂਰਥਲਾ, 5 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਧਾਲੀਵਾਲ ਦੋਨਾ ਵਿਖੇ ਇਕ ਵਿਅਕਤੀ ਦੀ ਘਰ ਵਿਚ ਪਈ ਕੋਈ ਗਲਤ ਦਵਾਈ ਖਾਣ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਹੈੱਡ ਕਾਂਸਟੇਬਲ ਸੰਦੀਪ ਨੇ ਦੱਸਿਆ ਕਿ ਹਰਦੇਵ ਸਿੰਘ ਪੁੱਤਰ ਹੇਮ ਰਾਜ ਵਾਸੀ ਧਾਲੀਵਾਲ ਦੋਨਾ ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਅੱਜ ਘਰ ਵਿਚ ਪਈ ਕੋਈ ਗਲਤ ਦਵਾਈ ਖਾਣ ਕਾਰਨ ਉਸ ਦੀ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ | ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਖੁਰਾਣਾ ਨੇ ਜਸਵਿੰਦਰ ਸਿੰਘ ਬਸਰਾ ਲਗਾਇਆ ਟਰਾਂਸਪੋਰਟ ਵਿੰਗ ਫਗਵਾੜਾ ਦਾ ਪ੍ਰਧਾਨ <br/> ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ <br/>
Ad Position 24