ਫਗਵਾੜਾ, 5 ਜੂਨ (ਹਰਜੋਤ ਸਿੰਘ ਚਾਨਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਕਾਲਜ ਦੇ ਐਨਐਸਐਸ ਯੂਨਿਟ ਵਲੋਂ ਵਿਸ਼ਵ ਵਾਤਾਵਰਨ ਦਿਵਸ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਕਾਲਜ ਕੈਂਪਸ 'ਚ ਵਿਦਿਆਰਥੀਆਂ ਵਲੋਂ ਬੂਟੇ ਲਗਾਏ ਗਏ | ਪਿ੍ੰ. ਡਾ. ਸੁਰਿੰਦਰਜੀਤ ਕੌਰ ਨੇ ਵਾਤਾਵਰਨ ਦੀ ਦਿਨ-ਬ-ਦਿਨ ਗਿਰਾਵਟ ਬਾਰੇ ਚਿੰਤਾ ਜਾਹਿਰ ਕਰਦੇ ਹੋਏ ਵਾਤਾਵਰਨ ਸਿੱਖਿਆ ਦੇਣ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਇਹੀ ਸਮਾਂ ਹੈ ਕਿ ਸਮਾਜ ਨੂੰ ਵਿਸ਼ੇਸ਼ ਤੌਰ 'ਤੇ ਹਰ ਉਮਰ ਦੇ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਸੰਵੇਦਨਸ਼ੀਲ ਕੀਤਾ ਜਾਵੇ | ਇਸ ਮੌਕੇ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਇਸ ਪ੍ਰੋਗਰਾਮ ਲਈ ਵਧਾਈ ਦਿੱਤੀ ਤੇ ਕਿਹਾ ਕਿ ਸਾਰਾ ਵਿਸ਼ਵ ਕਈ ਤਰ੍ਹਾਂ ਦੀਆਂ ਵਾਤਾਵਰਨਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਵਾਤਾਵਰਨ ਸੁਰੱਖਿਆ 'ਤੇ ਧਿਆਨ ਕੇਂਦਰਿਤ ਕਰਨ ਲਈ ਵੱਧ ਤੋਂ ਵੱਧ ਪ੍ਰੋਗਰਾਮ ਬਣਾਏ ਜਾਣ |