11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜੀਵਨ ਰਕਸ਼ਾ ਪਦਕ ਐਵਾਰਡ 2026 ਲਈ ਯੋਗ ਵਿਅਕਤੀਆਂ ਦੀਆਂ ਸਿਫ਼ਾਰਸ਼ਾਂ ਭੇਜੀਆਂ ਜਾਣ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 06-06-2026
ਕਪੂਰਥਲਾ, 5 ਜੂਨ (ਵਿ.ਪ੍ਰ.)-ਕੇਂਦਰ ਸਰਕਾਰ ਤੇ ਗ੍ਰਹਿ ਮੰਤਰਾਲੇ ਵਲੋਂ ਜੀਵਨ ਰਕਸ਼ਾ ਪਦਕ ਐਵਾਰਡ 2026 ਲਈ ਯੋਗ ਵਿਅਕਤੀਆਂ ਦੀਆਂ ਸਿਫ਼ਾਰਸ਼ਾਂ ਭੇਜਣ ਲਈ 9 ਸਤੰਬਰ ਦੀ ਮਿਤੀ ਨਿਰਧਾਰਿਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਨਿਸ਼ਚਿਤ ਕੀਤੇ ਸਮੇਂ ਤੋਂ ਬਾਅਦ ਪ੍ਰਾਪਤ ਹੋਈਆਂ ਸਿਫ਼ਾਰਸ਼ਾਂ 'ਤੇ ਕੋਈ ਵਿਚਾਰ ਨਹੀਂ ਹੋਵੇਗਾ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਅਕਤੀਆਂ ਨੇ ਕਿਸੇ ਵਿਅਕਤੀ ਦੇ ਡੁੱਬਣ, ਅੱਗ ਲੱਗਣ, ਕਰੰਟ ਲੱਗਣ, ਕੁਦਰਤੀ ਆਫ਼ਤਾਂ ਜਾਂ ਕਿਸੇ ਹੋਰ ਹਾਦਸੇ ਵਿਚ ਦੂਜਿਆਂ ਦੀ ਜਾਨ ਬਚਾਉਣ ਲਈ ਬਹਾਦਰੀ ਵਾਲਾ ਕੰਮ ਕੀਤਾ ਹੈ, ਦੀ ਪੜ੍ਹਤਾਲ ਕਰਕੇ ਉਨ੍ਹਾਂ ਦੀ ਨਾਂਅ ਦੀ ਸਿਫ਼ਾਰਸ਼ ਭੇਜੀ ਜਾਵੇ | ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਅਧਿਕਾਰੀਆਂ ਜਾਂ ਕਰਮਚਾਰੀਆਂ ਸਬੰਧੀ ਸਿਫ਼ਾਰਸ਼ਾਂ ਸਬੰਧਿਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਜਾਂ ਪ੍ਰਮੁੱਖ ਸਕੱਤਰ ਰਾਹੀਂ ਭੇਜੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਬਸਪਾ (ਅ) ਦੇ ਆਗੂ ਤੇ ਵਰਕਰ ਹੁਣ ਤੋਂ ਹੀ ਵਿਧਾਨ ਸਭਾ ਦੀਆਂ ਤਿਆਰੀ ਵਿਚ ਜੁਟ ਜਾਣ-ਮਨੋਜ ਨਾਹਰ • ਟੀ.ਟੀ. ਮਹਾਜਨ ਕਪੂਰਥ... ਅਗਲੀ ਖ਼ਬਰ ਨਡਾਲਾ ਵਿਖੇ ਕਰਵਾਇਆ ਤਿੰਨ ਦਿਨਾ ਕਿ੍ਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ
Ad Position 24