ਕਪੂਰਥਲਾ, 5 ਜੂਨ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਕਪੂਰਥਲਾ ਵਿਚ ਹੋਈ | ਜਿਸ ਵਿਚ ਪਾਰਟੀ ਦੇ ਪ੍ਰਧਾਨ ਮਨੋਜ ਕੁਮਾਰ ਨਾਹਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨੋਜ ਕੁਮਾਰ ਨਾਹਰ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਜੁੱਟ ਜਾਣ ਤੇ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੱਡੀ ਗਿਣਤੀ ਵਿਚ ਲੋਕ ਬਸਪਾ (ਅ) ਦੀਆਂ ਲੋਕ ਹਿੱਤੂ ਨੀਤੀਆਂ ਨੂੰ ਮੁੱਖ ਰੱਖਦਿਆਂ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ | ਮੀਟਿੰਗ ਵਿਚ ਸਮਾਜ ਸੇਵਕ ਟੀ.ਟੀ. ਮਹਾਜਨ ਨੂੰ ਹਲਕਾ ਕਪੂਰਥਲਾ ਸ਼ਹਿਰੀ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ | ਟੀ.ਟੀ. ਮਹਾਜਨ ਨੇ ਪਾਰਟੀ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ | ਮੀਟਿੰਗ ਵਿਚ ਬਸਪਾ ਆਗੂ ਰਣਜੀਤ ਲੱਧੜ, ਸੰਦੀਪ ਚੱਢਾ, ਅੰਮਿ੍ਤ ਲਾਲ, ਗੁਰਮੇਲ ਸਿੰਘ, ਸੁਖਦਾਸ ਮਸੀਹ, ਬਲਦੇਵ ਸਿੰਘ ਘੁੱਗਬੇਟ, ਅਮਨ ਕੁਮਾਰ, ਅਰੁਣਾ ਅਤੇ ਪਾਰਟੀ ਦੇ ਹੋਰ ਆਗੂ ਹਾਜ਼ਰ ਸਨ |