11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਥਾਣਾ ਸਿਟੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-06-2026
ਕਪੂਰਥਲਾ, 5 ਜੂਨ (ਸਡਾਨਾ)-ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਤੇ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਦੀ ਅਗਵਾਈ ਹੇਠ ਸਬ ਇੰਸਪੈਕਟਰ ਪਰਮਿੰਦਰਜੀਤ ਸਿੰਘ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਧੱਕਾ ਕਲੋਨੀ ਨੇੜੇ ਕਥਿਤ ਦੋਸ਼ੀ ਵਰਿੰਦਰ ਸਿੰਘ ਉਰਫ਼ ਐਕਟਰ ਵਾਸੀ ਪਿੰਡ ਬਹੂਈ ਨੂੰ ਕਾਬੂ ਕਰਕੇ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੜਕ ਕਿਨਾਰੇ ਸੁੱਟੇ ਲਿਫ਼ਾਫ਼ੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਨੇ ਦੱਸਿਆ ਕਿ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਦੋ ਮਾਮਲੇ ਦਰਜ ਹਨ ਤੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਦਲ ਖ਼ਾਲਸਾ ਵਲੋਂ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ 'ਘੱਲੂਘਾਰਾ ਯਾਦਗਾਰੀ ਮਾਰਚ' ਕੱਢਿਆ <br/> ਅਗਲੀ ਖ਼ਬਰ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕਤਾ ਲਈ ਪੰਜ ਈ-ਰਿਕਸ਼ਾ ਕੀਤੇ ਰਵਾਨਾ <br/>
Ad Position 24