27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੇਕਰ ਸਰਕਾਰ ਨੇ ਪੈਨਸ਼ਨਰਾਂ ਪ੍ਰਤੀ ਮਾੜਾ ਵਤੀਰਾ ਰੱਖਿਆ ਤਾਂ ਵਿਧਾਨ ਸਭਾ ਚੋਣਾ 'ਚ ਸਬਕ ਸਿਖਾਉਣ ਦਾ ਫੈਸਲਾ ਲਿਆ ਜਾਵੇਗਾ-ਖਹਿਰਾ <br/>

Ad Position 21
No active advertisement
ਅਜੀਤ ਡੈਸਕ 07-06-2026
ਕਪੂਰਥਲਾ, 6 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਪੁਲਿਸ ਪੈਨਸ਼ਰਨਜ਼ ਵੈੱਲਫੇਅਰ ਐਸੀਏਸ਼ਨ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਚ ਪ੍ਰਧਾਨ ਸੇਵਾ ਮੁਕਤ ਇੰਸਪੈਕਟਰ ਦਲਬੀਰ ਿੰਸਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ.ਏ. ਸਬੰਧੀ ਪੰਜਾਬ ਸਰਕਾਰ ਵਲੋਂ ਜਿਹੜੀ ਰਿਪੋਰਟ ਮਾਨਯੋਗ ਹਾਈਕੋਰਟ ਵਿਚ ਪੇਸ਼ ਕੀਤੀ ਗਈ ਹੈ ਦੀ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਬੀਰ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੋਝਾ ਮਜਾਕ ਕਰ ਰਹੀ ਹੈ | ਉਨ•ਾਂ ਕਿਹਾ ਕਿ ਪੈਨਸ਼ਨਰਾਂ ਦੇ ਬਕਾਏ ਤੇ ਡੀ.ਏ. ਦੀ ਅਦਾਇਗੀ ਨਾ ਕਰਕੇ ਸਰਕਾਰ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ ਜੋ ਬਹੁਤ ਹੀ ਨਿੰਦਣਯੋਗ ਹੈ | ਉਨ•ਾਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਪ੍ਰਤੀ ਅਜਿਹਾ ਵਤੀਰਾ ਜਾਰੀ ਰੱਖਿਆ ਤਾਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਸਬਕ ਸਿਖਾਉਣ ਦਾ ਫੈਸਲਾ ਲਿਆ ਜਾਵੇਗਾ | ਇਸਤੋਂ ਪਹਿਲਾਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਪਿਛਲੇ ਮਹੀਨੇ ਦੌਰਾਨ ਹੋਏ ਖ਼ਰਚੇ ਤੇ ਵੇਰਵੇ ਤੋਂ ਇਲਾਵਾ ਹਾਈਕੋਰਟ ਵਿਚ ਚੱਲ ਰਹੀਆਂ ਰਿੱਟਾਂ ਬਾਰੇ ਵੀ ਮੈਂਬਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਪਰਮਿੰਦਰ ਸਿੰਘ, ਸੇਵਾ ਮੁਕਤ ਡੀ.ਐਸ.ਪੀ. ਗੁਰਦੀਪ ਸਿੰਘ ਟਾਂਡੀ, ਬਲਕਾਰ ਸਿੰਘ, ਸੁਰਿੰਦਰਪਾਲ ਸਿੰਘ, ਸੁੱਚਾ ਸਿੰਘ, ਗੁਰਦੇਵ ਸਿੰਘ, ਲਖਵਿੰਦਰ ਸਿੰਘ, ਤਰਸੇਮ ਲਾਲ, ਸ਼ਵਿੰਦਰ ਸਿੰਘ, ਭੁਪਿੰਦਰ ਸਿੰਘ, ਨਿਰਮਲ ਸਿੰਘ, ਧਰਮ ਸਿੰਘ, ਦੇਵਾ ਸਿੰਘ, ਬਿਕਰਮ ਿੰਸਘ, ਸਰਦਾਰੀ ਲਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮੀਟਿੰਗ ਦੌਰਾਨ ਅਹਿਮ ਮੁੱਦਿਆਂ 'ਤੇ ਹੋਈਆਂ ਵਿਚਾਰਾਂ ਅਗਲੀ ਖ਼ਬਰ ਕਾਲਾ ਸੰਘਿਆਂ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚਾਚਾ ਭਤੀਜਾ ਫੜੇ <br/>
Ad Position 24