28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕਿਸਾਨ ਜਥੇਬੰਦੀਆਂ ਨੇ ਪੁਲਿਸ ਵਲੋਂ ਲਾਈਨਮੈਨਾ 'ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 07-06-2026
ਕਪੂਰਥਲਾ, 6 ਜੂਨ (ਅਮਰਜੀਤ ਕੋਮਲ)-ਪੰਜਾਬ ਪੁਲਿਸ ਵਲੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਪ੍ਰੈਂਟਿਸ ਲਾਈਨਮੈਨਾ 'ਤੇ ਬੇਰਹਿਮੀ ਨਾਲ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਕਿਰਤੀ ਕਿਸਾਨ ਯੂਨੀਅਨ ਤੇ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਨੇ ਅੱਜ ਸਾਂਝੇ ਤੌਰ 'ਤੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਪੰਜਾਬ ਸਰਕਾਰ ਦਾ ਪੁਤਲਾ ਜਲਾਕੇ ਨਾਅਰੇਬਾਜ਼ੀ ਕੀਤੀ | ਰੋਹ ਵਿਚ ਆਏ ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਆਪ੍ਰੈਂਟਿਸ ਲਾਈਨਮੈਨਾ ਦੀ ਮੰਗਾਂ ਨਾ ਮੰਨ ਕੇ ਉਨ੍ਹਾਂ 'ਤੇ ਜ਼ਬਰ ਢਾਹ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਬੋਲਦਿਆਂ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੇ ਜ਼ਿਲ੍ਹਾ ਸਕੱਤਰ ਬਿੰਦੂ ਸੁੰਨੜਵਾਲ, ਬਲਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਤੇ ਪਿਆਰਾ ਸਿੰਘ ਭੰਡਾਲ, ਜਗਤਾਰ ਸਿੰਘ ਪ੍ਰਧਾਨ ਸਰਕਲ ਪ੍ਰਧਾਨ ਠੇਕਾ ਮੁਲਾਜ਼ਮ ਯੂਨੀਅਨ ਤੇ ਹੋਰ ਆਗੂਆਂ ਨੇ ਪੰਜਾਬ ਪੁਲਿਸ ਵਲੋਂ ਅਪ੍ਰੈਂਟਿਸ ਲਾਈਨਮੈਨਾ 'ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਲਾਈਨਮੈਨਾ ਦੀ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਦੀ, ਪਰ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਦਾ ਰਾਹ ਅਖ਼ਤਿਆਰ ਨਾ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਬੰਦ ਕਰਨਾ ਚਾਹੁੰਦੀ ਹੈ | ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸੇ ਤਰ੍ਹਾਂ ਦੀ ਨੀਤੀ ਬਰਕਰਾਰ ਰੱਖੀ ਤਾਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ | ਰੋਸ ਵਿਖਾਵੇ ਮੌਕੇ ਕਿਸਾਨ ਆਗੂ ਸੁਰਜੀਤ ਸਿੰਘ ਨੱਥੂਚਾਹਲ, ਅਮਰਜੀਤ ਸਿੰਘ ਢਪਈ, ਹਰਭਜਨ ਸਿੰਘ ਮਨਸੂਰਵਾਲ, ਹਰਵਿੰਦਰ ਸਿੰਘ ਝੰਡ ਭਗਤਪੁਰ, ਜਗਜੀਤ ਸਿੰਘ ਜੱਗੀ ਭਗਤਪੁਰ, ਉੱਘੇ ਕਿਸਾਨ ਤੇ ਸ਼ਾਇਰ ਚੰਨ ਮੋਮੀ, ਸਰਬਜੀਤ ਸਿੰਘ ਕੋਟਗੋਬਿੰਦਪੁਰ, ਹਰਨੇਕ ਸਿੰਘ, ਮੰਗਲ ਸਿੰਘ, ਲਾਠੀ ਔਜਲਾ, ਊਧਮਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਹਰਜੋਤ ਸਿੰਘ, ਰੁਪਿੰਦਰ ਸਿੰਘ, ਅਕਾਸ਼ਦੀਪ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ ਸਰਪੰਚ ਸੈਦੋਵਾਲ, ਗੁਰਦੀਪ ਸਿੰਘ, ਜਸਬੀਰ ਸਿੰਘ ਖਾਨੋਵਾਲ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚਿਤਕਾਰਾ ਯੂਨੀਵਰਸਿਟੀ ਨੇ ਰੇਡੀਅਸ ਸਿਸਟਮਜ਼ ਦੇ ਸਹਿਯੋਗ ਨਾਲ ਉੱਤਰੀ ਭਾਰਤ ਦਾ ਪਹਿਲਾ ਐਪਲ-ਸੰਚਾਲਿਤ ਕੈਂਪਸ ਅਨੁਭਵ ਕੇਂਦ... ਅਗਲੀ ਖ਼ਬਰ ਕਰੰਟ ਲੱਗਣ ਕਾਰਨ ਇਕ ਮਜ਼ਦੂਰ ਜ਼ਖ਼ਮੀ
Ad Position 24