28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰੂ ਨਾਨਕ ਖ਼ਾਲਸਾ ਕਾਲਜ 'ਚ ਮਨਾਇਆ ਵਾਤਾਵਰਨ ਦਿਵਸ <br/>

Ad Position 21
No active advertisement
ਅਜੀਤ ਡੈਸਕ 07-06-2026
ਸੁਲਤਾਨਪੁਰ ਲੋਧੀ, 6 ਜੂਨ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਈਕੋ ਕਲੱਬ ਦੇ ਮੁਖੀ ਪ੍ਰੋ. ਜਸਵੀਰ ਕੌਰ, ਐਨ.ਐਸ.ਐਸ ਦੇ ਮੁਖੀ ਪ੍ਰੋ. ਸੰਦੀਪ ਕੌਰ, ਰੈੱਡ ਰਿਬਨ ਕਲੱਬ ਦੇ ਮੁਖੀ ਡਾ.ਮਨੀ ਛਾਬੜਾ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ਕਾਲਜ ਦੇ ਵਲੰਟੀਅਰਜ਼ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਮੈਂਬਰ ਇੰਜ.ਹਰਨਿਆਮਤ ਕੌਰ ਅਤੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਵੱਲੋਂ ਸਟਾਫ਼ ਨਾਲ ਮਿਲ ਕੇ ਕਾਲਜ ਦੇ ਕੈਂਪਸ ਅੰਦਰ ਪੌਦੇ ਲਗਾਏ ਗਏ | ਉਨ•ਾਂ ਆਪਣੇ ਸੰਬੋਧਨ ਵਿਚ ਸਮੂਹ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਹਰਿਆਵਲ ਪੈਦਾ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ: ਸੁਖਪਾਲ ਸਿੰਘ, ਪ੍ਰੋ: ਜੁਗਰਾਜ ਸਿੰਘ, ਪ੍ਰੋ: ਗੁਰਪ੍ਰੀਤ ਕੌਰ, ਪ੍ਰੋ. ਅਰਸ਼ਪ੍ਰੀਤ ਕੌਰ, ਪ੍ਰੋ: ਸਰਬਜੀਤ ਕੌਰ ਅਤੇ ਪ੍ਰੋ. ਰਮਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਬਿੰਦਰ ਸਿੰਘ ਰਾਵਲਪਿੰਡੀ ਦੀ ਨੂੰ ਹ ਨੂੰ ਦਿੱਤਾ ਵੱਡਾ ਮਾਣ <br/> ਅਗਲੀ ਖ਼ਬਰ ਨਸ਼ੇ ਹੈਰੋਇਨ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ, ਕੇਸ ਦਰਜ <br/>
Ad Position 24