28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨਡਾਲਾ-ਬੇਗੋਵਾਲ ਰੋਡ 'ਤੇ ਬਿਨਾਂ ਨੰਬਰਾਂ ਤੋਂ ਬੇਖ਼ੌਫ ਦੌੜ ਰਹੇ ਹਨ ਟਿੱਪਰ-ਟਰਾਲੇ <br/>

Ad Position 21
No active advertisement
ਅਜੀਤ ਡੈਸਕ 07-06-2026
ਨਡਾਲਾ, 6 ਜੂਨ (ਰਘਬਿੰਦਰ ਸਿੰਘ)-ਹਲਕਾ ਭੁਲੱਥ ਅਧੀਨ ਪੈਂਦੇ ਨਡਾਲਾ-ਬੇਗੋਵਾਲ ਮੁੱਖ ਮਾਰਗ 'ਤੇ ਹੋਰਨਾਂ ਸੜਕਾਂ ਤੇ ਬਿਨਾਂ ਨੰਬਰ ਪਲੇਟਾਂ ਵਾਲੇ ਟਿੱਪਰ ਅਤੇ ਟਰਾਲੇ ਬੇਖ਼ੌਫ਼ ਹੋ ਕੇ ਦੌੜ ਰਹੇ ਹਨ, ਜਿਸ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ | ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਕਈ ਟਿੱਪਰਾਂ ਅਤੇ ਟਰਾਲਿਆਂ 'ਤੇ ਨਾ ਤਾਂ ਰਜਿਸਟ੍ਰੇਸ਼ਨ ਨੰਬਰ ਲਿਖੇ ਹੋਏ ਹਨ ਅਤੇ ਨਾ ਹੀ ਕੋਈ ਪਛਾਣ ਚਿੰਨ•, ਜਿਸ ਨਾਲ ਹਾਦਸਾ ਹੋਣ ਦੀ ਸੂਰਤ ਵਿਚ ਵਾਹਨ ਦੀ ਪਛਾਣ ਕਰਨੀ ਮੁਸ਼ਕਲ ਹੋ ਜਾਂਦੀ ਹੈ | ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਵਾਹਨ ਅਕਸਰ ਤੇਜ਼ ਰਫ਼ਤਾਰ ਨਾਲ ਸੜਕਾਂ 'ਤੇ ਦੌੜਦੇ ਹਨ ਅਤੇ ਟ੍ਰੈਫਿਕ ਨਿਯਮਾਂ ਦੀ ਖੁੱਲ•ੇਆਮ ਉਲੰਘਣਾ ਕਰਦੇ ਹਨ | ਸਕੂਲੀ ਬੱਚਿਆਂ, ਦੋਪਹੀਆ ਵਾਹਨ ਚਾਲਕਾਂ ਅਤੇ ਪੈਦਲ ਰਾਹਗੀਰਾਂ ਦੀ ਸੁਰੱਖਿਆ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਕਈ ਵਾਰ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗਾਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ ਹੈ, ਪਰ ਅਜੇ ਤੱਕ ਕੋਈ ਸਖ਼ਤ ਕਾਰਵਾਈ ਨਜ਼ਰ ਨਹੀਂ ਆਈ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਕਿਸੇ ਵੀ ਵੇਲੇ ਵੱਡਾ ਹਾਦਸਾ ਵਾਪਰ ਸਕਦਾ ਹੈ | ਇਲਾਕਾ ਵਾਸੀਆਂ ਨੇ ਜ਼ਿਲ•ਾ ਪ੍ਰਸ਼ਾਸਨ, ਟਰਾਂਸਪੋਰਟ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਿਨਾਂ ਨੰਬਰ ਪਲੇਟਾਂ ਵਾਲੇ ਟਿੱਪਰਾਂ ਅਤੇ ਟਰਾਲਿਆਂ ਦੀ ਤੁਰੰਤ ਜਾਂਚ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਸੜਕਾਂ 'ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ | ਅਤੇ ਉਨ•ਾਂ ਇਹ ਵੀ ਮੰਗ ਕੀਤੀ ਕਿ ਦਿਨ ਵੇਲੇ ਇਹਨਾਂ ਦੀ ਆਮਦ ਤੇ ਲੱਗੀ ਪਾਬੰਦੀ ਦੀ ਮਿਆਦ ਹੋਰ ਵਧਾਈ ਜਾਵੇ.

Ad Position 22
No active advertisement
ਪਿਛਲੀ ਖ਼ਬਰ ਘੱਲੂਘਾਰਾ ਦਿਵਸ ਸੰਬੰਧੀ ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਕ ਵਿਖੇ ਕਰਵਾਇਆ ਗਿਆ ਕੀਰਤਨ ਦਰਬਾਰ <br/> ਅਗਲੀ ਖ਼ਬਰ ਨਾਗਪੁਰ ਵਿਚ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਮਨਾਈ <br/>
Ad Position 24