29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪਾਣੀ ਦਾ ਪੱਧਰ ਨੀਵਾਂ ਹੋਣਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਖ਼ਤਰੇ ਦੀ ਘੰਟੀ-ਹਿਰਦੇਜੀਤ ਸਿੰਘ

Ad Position 21
No active advertisement
ਅਜੀਤ ਡੈਸਕ 07-06-2026
ਕਪੂਰਥਲਾ, 6 ਜੂਨ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵਲੋਂ ਹਰਪਾਲ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਦੇਖ ਰੇਖ ਹੇਠ ਹਿਰਦੇਜੀਤ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸਤਪਾਲ ਚੀਫ਼ ਲੀਗਲ ਏਡ ਡੀਫੈਂਸ ਕਾਊਾਸਲ ਵਲੋਂ ਵਿਸ਼ਵ ਵਾਤਾਵਰਨ ਦਿਵਸ 'ਤੇ ਜ਼ਿਲ੍ਹਾ ਕੋਰਟ ਕੰਪਲੈਕਸ ਕਪੂਰਥਲਾ ਵਿਚ ਛਾਂਦਾਰ ਤੇ ਮੈਡੀਕੇਟਿਡ ਬੂਟੇ ਲਗਾਏ ਗਏ | ਇਸ ਮੌਕੇ ਬੋਲਦਿਆਂ ਹਿਰਦੇਜੀਤ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਸਵੱਛ ਬਣਾਉਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ ਦੇ ਚੱਲਦੇ ਧਰਤੀ ਹੇਠਲਾ ਪਾਣੀ ਦਾ ਪੱਧਰ ਕਾਫ਼ੀ ਨੀਵਾਂ ਹੋ ਚੁੱਕਾ ਹੈ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਖ਼ਤਰੇ ਦੀ ਘੰਟੀ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਵੱਧ ਤੋਂ ਵੱਧ ਬੂਟੇ ਲਗਾਵਾਂਗੇ ਉਸ ਨਾਲ ਵੱਧ ਤੋਂ ਵੱਧ ਸਾਡਾ ਵਾਤਾਵਰਨ ਸ਼ੁੱਧ ਹੋਵੇਗਾ ਤੇ ਪ੍ਰਦੂਸ਼ਣ ਵਿਚ ਕਮੀ ਆਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਭਵਿੱਖ ਵਿਚ ਵੀ ਵਾਤਾਵਰਨ ਦੀ ਸੰਭਾਲ ਲਈ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰੱਖੇ ਜਾਣਗੇ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ, ਜੁਡੀਸ਼ੀਅਲ ਕੋਰਟ ਕਪੂਰਥਲਾ ਦੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 8 ਪੰਜਾਬ ਬਟਾਲੀਅਨ ਐਨਸੀਸੀ ਵਲੋਂ ਟ੍ਰੇਨਿੰਗ ਕੈਂਪ ਲਗਾਇਆ ਅਗਲੀ ਖ਼ਬਰ ਪੁਲਿਸ ਦੀ ਵੱਡੀ ਕਾਰਵਾਈ, ਸਪਲਾਈ ਕਰਨ ਆਏ ਬਿਹਾਰ ਨਿਵਾਸੀ ਕੋਲੋਂ 823 ਗ੍ਰਾਮ ਅਫੀਮ ਬਰਾਮਦ <br/>
Ad Position 24