30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਹੀਦੀ ਦਿਵਸ ਨੂੰ ਸਮਰਪਿਤ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 07-06-2026
ਫਗਵਾੜਾ, 6 ਜੂਨ (ਹਰਜੋਤ ਸਿੰਘ ਚਾਨਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਛਬੀਲ ਲਗਾਈ ਗਈ | ਜਿਸ 'ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਪਿ੍ੰ. ਡਾ. ਸੁਰਿੰਦਰਜੀਤ ਕੌਰ ਨੇ ਮਹਾਨ ਸਿੱਖ ਗੁਰੂ ਜੀ ਦੀ ਸ਼ਹਾਦਤ ਦੇ ਇਤਿਹਾਸ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ 'ਚ ਸ਼ਹੀਦਾਂ ਦੇ ਸਰਤਾਜ ਵਜੋਂ ਸਿਖਰ ਸਨਮਾਨ ਹਾਸਲ ਹੈ ਤੇ ਗੁਰੂ ਜੀ ਦੀ ਸ਼ਹੀਦੀ ਸਿੱਖ ਇਤਿਹਾਸ 'ਚ ਵਿਲੱਖਣ ਸਥਾਨ ਰੱਖਦੀ ਹੈ | ਇਸ ਮੌਕੇ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੀ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਨੇ ਗੁਰੂ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਸਾਡਾ ਕਰਤੱਵ ਹੈ ਕਿ ਅਸੀਂ ਅਨਿਆ ਵਿਰੁੱਧ ਚੇਤਨ ਹੋ ਕੇ ਮਨੁੱਖੀ ਅਧਿਕਾਰਾਂ ਤੇ ਮਨੁੱਖੀ ਆਜ਼ਾਦੀ ਲਈ ਸੰਘਰਸ਼ਸ਼ੀਲ ਹੋਈਏ |
Ad Position 22
No active advertisement
ਪਿਛਲੀ ਖ਼ਬਰ ਆਰਮੀ ਪਬਲਿਕ ਸਕੂਲ ਵਿਚ ਐੱਨ.ਸੀ.ਸੀ. ਕੈਂਪ ਵਿਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਲਈ ਰਚੀ ਸਾਜਿਸ਼, ਕੌਮ ਕਦੇ ਵੀ ਭੁਲਾ ਨਹੀਂ ਸਕਦੀ -ਪ੍ਰੋ. ਬਡੂੰਗਰ, ਜਥੇਦ...
Ad Position 24