30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਆਰਮੀ ਪਬਲਿਕ ਸਕੂਲ ਵਿਚ ਐੱਨ.ਸੀ.ਸੀ. ਕੈਂਪ ਵਿਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ ਸ਼ਿਰਕਤ <br/>

Ad Position 21
No active advertisement
ਢਿਲਵਾਂ ਨਜ਼ਦੀਕ ਸਥਿਤ ਆਰਮੀ ਪਬਲਿਕ ਸਕੂਲ ਬਿਆਸ ਵਿਖੇ ਲੱਗੇ ਐੱਨ.ਸੀ.ਸੀ. ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਤ ਬਲਬੀਰ ਸਿੰਘ ਸੀਚੇਵਾਲ ਸਕੂਲ ਵਿਚ ਪੌਦਾ ਲਗਾਉਣ ਉਪਰੰਤ ਕੈਡਿਟਾਂ ਤੇ ਸਕੂਲ ਸਟਾਫ਼ ਨਾਲ | ਤਸਵੀਰ-ਪ੍ਰਵੀਨ ਕੁਮਾਰ <br/> 07-06-2026
ਢਿਲਵਾਂ, 6 ਜੂਨ (ਪ੍ਰਵੀਨ ਕੁਮਾਰ)-ਆਰਮੀ ਪਬਲਿਕ ਸਕੂਲ ਬਿਆਸ (ਗਾਜੀ ਗੁਡਾਨਾ) ਵਿਖੇ ਚੱਲ ਰਹੇ ਐਨ.ਸੀ.ਸੀ. ਕੈਂਪ ਵਿਚ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਸ਼ਿਰਕਤ ਕੀਤੀ ਗਈ | ਇਸ ਤੋਂ ਪਹਿਲਾ ਇੱਥੇ ਪਹੁੰਚਣ ਤੇ ਉਨ੍ਹਾਂ ਦਾ ਸਵਾਗਤ 21 ਪੰਜਾਬ ਬਟਾਲੀਅਨ ਐਨ.ਸੀ.ਸੀ. ਕਪੂਰਥਲਾ ਦੇ ਕਮਾਂਡਿੰਗ ਅਫ਼ਸਰ ਅਤੇ ਕੈਂਪ ਕਮਾਡੈਂਟ ਕਰਨਲ ਆਰ. ਕੇ. ਚੌਹਾਨ, ਐਡਮ ਅਫ਼ਸਰ ਕਰਨਲ ਸੁਰਿੰਦਰਪਾਲ ਸਿੰਘ, ਸੂਬੇਦਾਰ ਮੇਜਰ ਸਵਰਨ ਸਿੰਘ, ਕੈਂਪ ਐਡਜੂਟੈਂਟ ਲੈਫ਼ਟੀਨੈਂਟ ਜਗਬੀਰ ਸਿੰਘ ਭੁੱਲਰ, ਸਕੂਲ ਪਿ੍ੰਸੀਪਲ ਬਲਜੀਤ ਸਿੰਘ ਅਤੇ ਕਾਰਜਕਾਰੀ ਬਰਸਰ ਸ਼੍ਰੀਮਤੀ ਸ਼ਾਲੂ ਵੱਲੋਂ ਕੀਤਾ ਗਿਆ | ਇਸ ਮੌਕੇ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਵਾਤਾਵਰਣ ਸੰਭਾਲ ਦਾ ਸੰਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲਗਭਗ 550 ਸਾਲ ਪਹਿਲਾਂ ਹੀ ਮਨੁੱਖਤਾ ਨੂੰ ਦੇ ਦਿੱਤਾ ਸੀ | ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਦੀ ਜ਼ਿੰਮੇਵਾਰੀ ਸਾਡੇ ਸਭ ਦੀ ਹੈ ਅਤੇ ਇਸ ਵਿਚ ਸਮੁੱਚੀ ਧਰਤੀ ਦੀ ਭਲਾਈ ਸ਼ਾਮਲ ਹੈ | ਉਨ੍ਹਾਂ ਨੇ ਕੈਡਿਟਾਂ ਨੂੰ ਗੁਰਬਾਣੀ ਦੇ ਮਹਾਨ ਉਪਦੇਸ਼ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਨੂੰ ਆਪਣੇ ਜੀਵਨ ਦਾ ਆਦਰਸ਼ ਬਣਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਦਾ ਸੰਕਲਪ ਕਰੇ, ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਅਤੇ ਸੁੰਦਰ ਵਾਤਾਵਰਣ ਯਕੀਨੀ ਬਣਾਇਆ ਜਾ ਸਕਦਾ ਹੈ | ਇਸ ਮੌਕੇ ਉਨ੍ਹਾਂ ਸਕੂਲ ਪਰਿਸਰ ਵਿਚ ਇੱਕ ਪੌਦਾ ਲਗਾ ਕੇ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਵਧਾਉਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਨੇ ਸਭ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ ਅਗਲੀ ਖ਼ਬਰ ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਹੀਦੀ ਦਿਵਸ ਨੂੰ ਸਮਰਪਿਤ ਛਬੀਲ ਲਗਾਈ
Ad Position 24